ਬਿਹਾਰ ਦੇ ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਚੋਣ ਲਈ ਸਾਂਝੇ ਵਿਰੋਧੀ ਉਮੀਦਵਾਰ ਦੀ ਕੀਤੀ ਮੰਗ

ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀਯੂ ਦੇ ਮੁਖੀ ਨਿਿਤਸ਼ ਕੁਮਾਰ ਨੇ ਬਿਤੇ ਦਿਨ ਨਵੀਂ ਦਿੱਲੀ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੇ ਚੋਣਾਵ ‘ਚ ਇਕ ਸਾਂਝੇ ਵਿਰੋਧੀ ਉਮੀਦਵਾਰ ਦੀ ਮੰਗ ਕੀਤੀ।
ਪਾਰਟੀ ਦੇ ਬੁਲਾਰੇ ਕੇ.ਸੀ.ਤਿਆਗੀ ਨੇ ਕਿਹਾ ਕਿ ਸਭ ਤੋਂ ਵੱਡੇ ਸੰਵਿਧਾਨਕ ਅਹੁਦੇ ਲਈ ਸੰਯੁਕਤ ਵਿਰੋਧੀ ਉਮੀਦਵਾਰ ਦਾ ਹੋਣਾ ਜਰੂਰੀ ਹੈ ਅਤੇ ਸਭ ਤੋਂ ਵੱਡੀ ਸਿਆਸੀ ਪਾਰਟੀ ਦੀ ਪ੍ਰਧਾਨ ਹੋਣ ਦੇ ਨਾਤੇ ਸੋਨੀਆ ਗਾਂਧੀ ਨੂੰ ਪਾਰਟੀ ਦੀ ਅਗਵਾਈ ਕਰਨੀ ਚਾਹੀਦੀ ਹੈ।ਤਿਆਗੀ ਨੇ ਦੱਸਿਆਂ ਕਿ ਨਿਤੀਸ਼ ਕੁਮਾਰ ਪਹਿਲਾਂ ਹੀ ਖੱਬੇ ਪੱਖੀ ਪਾਰਟੀਆਂ ਦੇ ਆਗੂਆਂ ਨਾਲ ਇਸ ਮਾਮਲੇ ਸਬੰਧੀ ਗੱਲ ਕਰ ਚੁੱਕੇ ਹਨ।
ਉਨਾਂ੍ਹ ਕਿਹਾ ਕਿ ਨਿਤੀਸ਼ ਕੁਮਾਰ ਬਿਹਾਰ ਦੇ 2015 ਦੇ ਵੱਡੇ ਗਠਜੋੜ ਜਾਂ ਮਹਾਂਗਠਬੰਧਨ ਦੀ ਤਰਜ਼ ‘ਤੇ ਕੌਮੀ ਪੱਧਰ ‘ਤੇ ਧਰਮ ਨਿਰਪੱਖ ਪਾਰਟੀਆਂ ਦੇ ਗਠਜੋੜ ਦੀ ਮੰਗ ਕਰ ਰਹੇ ਹਨ।