ਲੋਕ ਸਭਾ ਸਪੀਕਰ ਨੇ ਮੌਨਸੂਨ ਇਜਲਾਸ ਤੋਂ ਪਹਿਲਾਂ ਸੱਦੀ ਸਰਬ ਦਲ ਦੀ ਮੀਟਿੰਗ

ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਐਤਵਾਰ ਨੂੰ ਇਕ ਸਰਬ ਦਲ ਦੀ ਮਿਿਟੰਗ ਦਾ ਸੱਦਾ ਦਿੱਤਾ ਹੈ।
ਇਸ ਮੀਟਿੰਗ ਦੌਰਾਨ ਸ੍ਰੀਮਤੀ ਮਹਾਜਨ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਸੰਸਦ ਦੀ ਕਾਰਵਾਈ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜੇ ਤੇ ਇਸ ਲਈ ਉਹ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਤੋਂ ਸਹਿਯੋਗ ਦੀ ਮੰਗ ਵੀ ਕਰਨਗੇ।
ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਹ 11 ਅਗਸਤ ਤੱਕ ਚੱਲੇਗਾ।