ਗੁਜਰਾਤ ਦੇ ਕਈ ਹਿੱਸਿਆਂ ‘ਚ ਭਾਰੀ ਬਾਰਿਸ਼, 3 ਵਿਅਕਤੀਆਂ ਦੀ ਮੌਤ

ਗੁਜਰਾਤ ਦੇ ਸੁਰਾਸ਼ਟਰਾ ਖੇਤਰ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਮੋਰਬੀ, ਰਾਜਕੋਟ, ਸੁਰੇਂਦਰਨਗਰ ਅਤੇ ਬਨਸਕੰਥਾ ਸਭ ਤੋਂ ਪ੍ਰਭਾਵਿਤ ਜ਼ਿਲੇ ਹਨ। ਇਸ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਹੀ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਹਵਾਈ ਫੋਰਸ ਅਤੇ ਕੌਮੀ ਆਫਤ ਪ੍ਰਬੰਧਨ ਫੋਰਸ ਸੂਬਾ ਪਰਸ਼ਾਸਨ ਨਾਲ ਮਿਲ ਕੇਰਾਹਤ ਕਾਰਜਾਂ ‘ਚ ਮਦਦ ਕਰ ਰਹੇ ਹਨ।
ਇਸ ਪੂਰੀ ਸਥਿਤੀ ਦਾ ਜਾਇਜਾ ਲੈਣ ਲਈ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਇਕ ਐਮਰਜੈਂਸੀ ਮੀਟਿੰਗ ਕੀਤੀ।ਉਨਾਂ ਨੇ ਰਾਜ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਪੂਰੀ ਸਥਿਤੀ ‘ਤੇ ਬਾਜ਼ ਅੱਖ ਰੱਖੀ ਜਾਵੇ।
ਮੌਸਮ ਵਿਭਾਗ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਅਗਲੇ 48 ਘੰਟਿਆਂ ‘ਚ ਗੁਜਰਾਤ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।