ਸਾਰੀਆਂ ਸਿਆਸੀ ਪਾਰਟੀਆਂ ਨੇ ਚੀਨ ਦੇ ਮੁੱਦੇ ‘ਤੇ ਭਾਰਤ ਦੇ ਪੱਖ ਦਾ ਕੀਤਾ ਸਮਰਥਨ

ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਚੀਨ ਨਾਲ ਮੌਜੂਦਾ ਤਣਾਅ ਦੀ ਸਥਿਤੀ ਦੇ ਮੱਦੇਨਜ਼ਰ ਭਾਰਤ ਦੇ ਪੱਖ ‘ਚ ਸਮਰਥਨ ਦਿੰਦਿਆਂ ਕੌਮ ਦੀ ਏਕਤਾ ਦਾ ਸਬੂਤ ਦਿੱਤਾ ਹੈ।
ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਬੁਲਾਰੇ ਗੋਪਾਲ ਬਾਗਲੇ ਨੇ ਇਸ ਗੱਲ ਦਾ ਪ੍ਰਗਟਾਵਾ ਸੱਤਾਧਿਰ ਵੱਲੋਂ ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਰਬ ਦਲ ਦੀ ਬੈਠਕ ‘ਚ ਇਸ ਮੁੱਦੇ ‘ਤੇ ਸਾਰੀ ਜਾਣਕਾਰੀ ਦੇਣ ਤੋਂ ਬਾਅਧ ਕੀਤਾ। ਇਹ ਮੀਟਿੰਗ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਕੀਤੀ ਗਈ ਸੀ, ਜਿਸ ‘ਚ ਕਾਂਗਰਸ, ਖੱਬੇ ਪੱਖੀ ਪਾਰਟੀਆਂ, ਤ੍ਰਿਨਮੂਲ ਕਾਂਗਰਸ, ਜੇਡੀਯੂ ਅਤੇ ਸਮਾਜਵਾਦੀ ਪਾਰਟੀ ਦੇ ਆਗੂਆਂ ਨੇ ਸ਼ਿਰਕਤ ਕੀਤੀ ਸੀ।
ਰੱਖਿਆ ਮੰਤਰੀ ਅਰੁਣ ਜੇਟਲੀ, ਵਿਦੇਸ਼ ਮਮਤਰੀ ਸੁਸ਼ਮਾ ਸਵਰਾਜ ਅਤੇ ਵਿਦੇਸ਼ ਸਕੱਤਰ ਐਸ.ਜੈਸੰਕਰ ਨੇ ਪੂਰੀ ਸਥਿਤੀ ਦੀ ਜਾਣਕਾਰੀ ਮੁਹੱਇਆ ਕਰਵਾਈ। ਸ੍ਰੀ ਬਾਗਲੇ ਨੇ ਦੱਸਿਆ ਕਿ ਇਸ ਮੀਟਿੰਗ ‘ਚ ਭਾਰਤ ਅਤੇ ਚੀਨ ਦੇ ਮਸਲੇ ਨੂੰ ਕੂਟਨੀਤਕ ਢੰਗ ਨਾਲ ਸੁਲਝਾਉਣ ‘ਤੇ ਜੋਰ ਦਿੱਤਾ ਗਿਆ ਹੈ।