ਸੰਸਦ ਦੇ ਸਾਹਮਣੇ ਕੁੱਝ ਅਹਿਮ ਮੁੱਦੇ

ਭਾਰਤੀ ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਇਜਲਾਸ ‘ਚ ਹੰਗਾਮਾ ਹੋਣ ਦੇ ਅਸਾਰ ਵੇਖਣ ਨੂੰ ਮਿਲ ਰਹੇ ਹਨ।  ਵਿਰੋਧੀ ਧਿਰ ਪਾਰਟੀਆਂ ਹਾਲ ‘ਚ ਹੀ ਅਮਰਨਾਥ ਸ਼ਰਧਾਲੂਆਂ ਹੋਏ ਹਮਲੇ ਨੂੰ ਮੁੱਦਾ ਬਣਾ ਕੇ ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ‘ਤੇ ਸਵਾਲ ਖੜੇ ਕਰ ਸਕਦੀ ਹੈ। ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਹਮਲੇ ‘ਤੇ ਕਸ਼ਮੀਰ ਵਾਸੀਆਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਹੈ ਜੋ ਸਾਬਿਤ ਕਰਦਾ ਹੈ ਕਿ ਅਜੇ ਵੀ ਕਸ਼ਮੀਰ ‘ਚ ਕਸ਼ਮੀਰੀਅਤ ਜਿੰਦਾ ਹੈ।
ਵਿਰੋਧੀ ਧਿਰ ਕਿਸਾਨਾਂ ਦੇ ਮਸਲੇ ਨੂੰ ਵੀ ਚੁੱਕ ਸਕਦੀ ਹੈ, ਖਾਸ ਕਰਕੇ ਮੱਧ ਪ੍ਰਦੇਸ਼ ਦੇ ਕਿਸਾਨਾਂ ਦੇ ਮੁੱਦੇ ਨੂੰ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਕੇ ਉਨਾਂ ਨੂੰ ਉਤਪਾਦਨ ਦਾ ਸਹੀ ਮੁੱਲ ਦਿੱਤਾ ਜਾਵੇ। ਰਿਪੋਰਟ ‘ਚ ਸਿਫਾਰਿਸ਼ ਕੀਤੀ ਗਈ ਹੈ ਕਿ ਖੇਤੀਬਾੜੀ ਉਤਪਾਦਾਂ ਲਈ ਘੱਟੋ ਘੱਟ ਸਮਰਥਨ ਮੁੱਲ ਲਈ 50ਫੀਸਦੀ ਇਨਪੁਟ ਖਰਚ ਨਿਰਧਾਰਿਤ ਕੀਤਾ ਜਾਵੇ। ਕਿਸਾਨਾ ਦੀ ਦੁਰਦਸ਼ਾ ਸਰਕਾਰ ਅਤੇ ਵਿਰੋਧੀ ਧਿਰ ਲਈ ਮੁੱਖ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕੁੱਝ ਸੂਬਿਆਂ ‘ਚ ਸਰਕਾਰ ਵੱਲੋਂ ਕਿਸਾਨੀ ਕਰਜ਼ੇ ਦੀ ਮੁਆਫੀ ਦਾ ਐਲਾਨ ਗਲਤ ਸਾਬਿਤ ਹੋਇਆ।ਕਿਸਾਨਾ ਵੱਲੋਂ ਖੇਤੀਬਾੜੀ ਕਰਜ਼ੇ ਦੀ ਮੁਆਫੀ ਦੀ ਮੰਗ ਕੀਤੀ ਜਾ ਰਹੀ ਹੈ। ਇਹ ਸਪਸ਼ੱਟ ਕੀਤਾ ਜਾਣਾ ਚਾਹੀਦਾ ਹੈ ਕਿ ਕਰਜ਼ਾ ਮੁਆਫੀ ਇਕ ਆਰਜ਼ੀ ਮਾਪ ਹੈ। ਕਿਸਾਨ ਭਾਈਚਾਰੇ ਵੱਲੋਂ ਖਰਾਬ ਫਸਲ ਅਤੇ ਚੰਗੀ ਪੈਦਾਵਾਰ ਦੋਵਾਂ ਹੀ ਸਥਿਤੀਆਂ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਇਸ ਦੇ ਨਾਲ ਹੀ ਵਿਰੋਧੀ ਧਿਰ ਜੀਐਸਟੀ ‘ਤੇ ਸਰਕਾਰ ਨੂੰ ਘੇਰ ਸਕਦੀ ਹੈ ਅਤੇ ਸਰਕਾਰ ‘ਤੇ ਦੋਸ਼ ਲਗਾ ਸਕਦੀ ਹੈ ਕਿ ਉਨਾਂ ਨੇ ਜਲਦੀ ‘ਚ ਜੀਐਸਟੀ ਨੂੰ ਲਾਗੂ ਕੀਤਾ ਹੈ। ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਜੀਐਸਟੀ ਨੂੰ ਜਲਦੀ ਇਸ ਲਈ ਲਾਗੂ ਕੀਤਾ ਗਿਆ ਹੈ ਕਿਉਂਕਿ ਇਹ ਰਾਸ਼ਟਰ ਦੇ ਹਿੱਤ ‘ਚ ਸੀ ਅਤੇ ਇਸ ਸਾਰੀਆਂ ਪਾਰਟੀਆਂ ਨਾਲ ਵਿਚਾਰਨ ਤੋਂ ਬਾਅਦ ਹੀ ਜੀਐਸਟੀ ਨੂੰ ਲਾਗੂ ਕੀਤਾ ਗਿਆ ਹੈ।
ਰਾਸ਼ਟਰਪਤੀ ਦੀ ਚੋਣ ਵੀ 17 ਜੁਲਾਈ ਨੂੰ ਹੋਵੇਗੀ।ਇਸ ਇਜਲਾਸ ‘ਚ ਯਕੀਨੀ ਬਣਾਇਆ ਗਿਆ ਹੈ ਕਿ ਸਾਰੇ ਮੈਂਬਰ ਦਿੱਲੀ ‘ਚ ਚੋਣ ਲਈ ਹਾਜ਼ਿਰ ਹੋਣ। ਉਨਾਂ ਕੋਲ ਵਿਕਲਪ ਹੋਵੇਗਾ ਕਿ ਉਹ ਸੂਬੇਬ ਦੀ ਰਾਜਧਾਨੀ ‘ਚ ਜਾ ਕੇ ਵੀ ਵੋਟ ਪਾ ਸਕਣਗੇ। ਕੌਮੀ ਜਮਹੂਰੀ ਗੱਠਜੋੜ, ਐਨਡੀਏ ਵੱਲੋਂ ਸਾਬਕਾ ਰਾਜਪਾਲ ਰਾਮ ਨਾਥ ਕੋਵਿੰਦ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ ਜਦੋਂ ਕਿ ਵਿਰੋਧੀ ਧਿਰ ਨੇ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਦਾ ਨਾਂਅ ਇਸ ਅਹੁਦੇ ਲਈ ਪੇਸ਼ ਕੀਤਾ ਹੈ।
ਸੰਸਦੀ ਮੈਂਬਰਾਂ ਵੱਲੋਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ 23 ਜੁਲਾਈ ਨੂੰ ਵਿਦਾਇਗੀ ਦਿੱਤੀ ਜਾਵੇਗੀ। ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਰਾਸ਼ਟਰਪਤੀ ਮੁਖਰਜੀ ਨੂੰ ਉਨਾਂ ਦੇ ਵਿਦਾਇਗੀ ਸਮਾਗਮ ‘ਚ ਵਿਦਾਇਗੀ ਭਾਸ਼ਣ ਦੇਣਗੇ ਅਤੇ ਨਾਲ ਹੀ ਇਕ ਯਾਦਗਾਰ ਮੈਮੇਨਟੋ ਅਤੇ ਸਾਰੇ ਸੰਸਦੀ ਮੈਂਬਰਾਂ ਵੱਲੋਂ ਦਸਤਖਤ ਕੀਤੀ ਕੀਤਾਬ ਵੀ ਭੇਂਟ ਕਰਨਗੇ।
ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ 5 ਅਗਸਤ ਨੂੰ ਹੋਵੇਗੀ। ਇਸ ਅਹੁਦੇ ਲਈ ਵਿਰੋਧੀ ਧਿਰ ਦੀ ਗੱਠਜੋੜ ਨੇ ਆਪਣੇ ਸਾਂਝੇ ਉਮੀਦਵਾਰ ਦੇ ਤੌਰ ‘ਤੇ ਮਹਾਤਮਾ ਗਾਂਧੀ ਦੇ ਪੋਤਰੇ ਗੋਪਾਲਕ੍ਰਿਸ਼ਨ ਗਾਂਧੀ ਦਾ ਨਾਂਅ ਪੇਸ਼ ਕੀਤਾ ਹੈ। ਵਿਰੋਧੀ ਧਿਰ ਦੀ ਏਕਤਾ ਦਾ ਪ੍ਰਦਰਸ਼ਨ ਉਸ ਸਮੇਂ ਸਾਹਮਣੇ ਆ ਰਿਹਾ ਹੈ ਜਦੋਂ ਜਨਤਾ ਦਲ(ਯੂਨਾਈਟਿਡ), ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ਇਕ ਮੁਸ਼ਕਲ ਦੀ ਸਥਿਤੀ ‘ਚ ਫਸੀ ਹੋਈ ਹੈ। ਬਿਹਾਰ ਦੇ ਉਪ ਮੁੱਖ ਮੰਤਰੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਵਿਰੋਧੀ ਧਿਰ ਇਸ ਮੁੱਦੇ ਨੂੰ ਵੀ ਵਧਾ ਚੜਾ ਕੇ ਪੇਸ਼ ਕਰ ਰਹੀ ਹੈ।
ਸਰਕਾਰ ਵੱਲੋਂ ਕਈ ਵਿਧਾਨਿਕ ਮੁੱਦਿਆਂ ‘ਤੇ ਚਰਚਾ ਕੀਤੇ ਜਾਣ ਦੀ ਤਿਆਰੀ ਕੀਤੀ ਗਈ ਹੈ। ਵਿੱਤ ਮੰਤਰੀ ਵੱਲੋਂ ਕਈ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇੰਨਾਂ ਸਭ ‘ਚ ਬੈਂਕਿੰਗ ਰੈਗੂਲੇਸ਼ਨ (ਸੋਧ) ਬਿੱਲ ਸਭ ਤੋਂ ਉਪਰ ਹੈ। ਮਈ ਮਹੀਨੇ ‘ਚ ਇਸ ਸੰਬੰਧੀ ਆਰਡੀਨੈਂਸ ਜਾਰੀ ਕੀਤਾ ਗਿਆ ਸੀ ਜਿਸਦੇ ਤਹਿਤ ਸਰਕਾਰ ਨੇ ਰਿਜ਼ਰਵ ਬੈਂਕ ਨੂੰ ਅਧਿਕਾਰ ਦਿੱਤਾ ਹੈ ਕਿ ਉਹ ਕਰਜ਼ਾ ਡਿਫਾਲਟ ਮਾਮਲਿਆਂ ‘ਚ ਬੈਂਕਾਂ ਨੂੰ ਹੁਕਮ ਜਾਰੀ ਕਰ ਸਕਦੀ ਹੈ।
ਇਸ ਤੋਂ ਇਲਾਵਾ ਹੋਰ ਕਈ ਅਹਿਮ ਬਿੱਲ ਵੀ ਪੇਸ਼ ਕੀਤੇ ਜਾਣਗੇ। ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸਰਬ ਦਲ ਦੀ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਮੌਜੂਦ ਆਗੂਆਂ ਨੂੰ ਦੇਸ਼ ਦੀ ਸੁਰੱਖਿਆ ਸਥਿਤੀ ਦੀ ਜਾਣਕਾਰੀ ਦਿੱਤੀ। ਇਸ ਮੀਟਿੰਗ ਦੌਰਾਨ ਕਸ਼ਮੀਰ ਮੁੱਦੇ ਅਤੇ ਚੀਨ ਨਾਲ ਚੱਲ ਰਹੇ ਤਣਾਅ ਬਾਰੇ ਵਿਰੋਧੀ ਧਿਰ ਦੀਆਂ ਪਾਰਟੀਆਂ ਦੇ ਆਗੂਆਂ ਨੂੰ ਪੂਰਨ ਜਾਣਕਾਰੀ ਦਿੱਤੀ ਗਈ।