ਪ੍ਰਧਾਨ ਮੰਤਰੀ ਮੋਦੀ ਨੇ ਗਊ ਰੱਖਿਆ ਦੇ ਨਾਂਅ ‘ਤੇ ਕਾਨੂੰਨ ਨੂੰ ਹੱਥ ‘ਚ ਲੈਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਰਾਜਾਂ ਨੂੰ ਕੀਤੀ ਅਪੀਲ

ਮੌਨਸੂਨ ਸੈਸ਼ਨ ਤੋਂ ਪਹਿਲਾਂ ਐਤਵਾਰ ਨੂੰ ਬੁਲਾਈ ਸਰਬ ਪਾਰਟੀ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਊ ਰੱਖਿਆ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ।  ਉਨ੍ਹਾਂ ਨੇ ਕਿਹਾ ਕਿ ਗਊ ਰੱਖਿਆ ਦੇ ਨਾਂਅ ‘ਤੇ ਕਾਨੂੰਨ ਨੂੰ ਹੱਥ ‘ਚ ਲੈਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਆਨੰਤ ਕੁਮਾਰ ਨੇ ਦੱਸਿਆ ਕਿ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂਅ ‘ਤੇ ਜੋ ਹਿੰਸਾ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।  ਕੁਮਾਰ ਅਨੁਸਾਰ ਸ੍ਰੀ ਮੋਦੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਰਾਜ ਸਰਕਾਰਾਂ ਦੀ ਅਹਿਮ ਜ਼ਿੰਮੇਵਾਰੀ ਹੈ ਅਤੇ ਗਊ ਰੱਖਿਆ ਦੇ ਨਾਂਅ ‘ਤੇ ਗੁੰਡਾਗਰਦੀ ਅਤੇ ਹਿੰਸਾ ਕਰਨ ਵਾਲਿਆਂ ਖਿਲਾਫ਼ ਸੂਬਾ ਸਰਕਾਰਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ।  ਇਸ ਬਾਰੇ ‘ਚ ਇਕ ਅਡਵਾਇਜ਼ਰੀ ਵੀ ਸਾਰਿਆਂ ਸੂਬਿਆਂ ਨੂੰ ਭੇਜੀ ਜਾ ਚੁੱਕੀ ਹੈ । ਸਾਰੀਆਂ ਪਾਰਟੀਆਂ ਨੂੰ ਮਿਲ ਕੇ ਇਸ ਨੂੰ ਸਮਾਪਤ ਕਰਨਾ ਹੋਵੇਗਾ ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਗਾਵਾਂ ਦੀ ਰੱਖਿਆ ਲਈ ਕਾਨੂੰਨ ਹਨ ਪਰ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਪ੍ਰਵਾਨਗੀ ਨਹੀਂ ਹੈ. ਮੋਦੀ ਨੇ ਕਿਹਾ ਕਿ ਅਜਿਹੇ ਮੁੱਦਿਆਂ ਨੂੰ ਸਿਆਸੀ ਅਤੇ ਫਿਰਕੂ ਰੰਗ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਦੇਸ਼ ਨੂੰ ਲਾਭ ਨਹੀਂ ਪਹੁੰਚਾਵੇਗਾ।
ਮੋਦੀ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਲਈ ਸਿਆਸੀ ਪਾਰਟੀਆਂ ਨੂੰ ਇਕੱਠਿਆਂ ਕਰਨ ਦੀ ਅਪੀਲ ਕੀਤੀ।  ਦੇਸ਼ ਭਰ ਵਿਚ ਗੁਡਸ ਅਤੇ ਸਰਵਿਸ ਟੈਕਸ ਲਾਗੂ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਦੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ।  ਮੋਦੀ ਨੇ ਰਾਜਨੀਤਿਕ ਪਾਰਟੀਆਂ ਨੂੰ ਇਹ ਯਕੀਨੀ ਬਣਾਉਣ ਲਈ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਕਿ ਸੰਸਦ ਦਾ ਮੌਨਸੂਨ ਸੈਸ਼ਨ ਉਤਪਾਦਕ ਬਣ ਜਾਵੇ।