ਬੱਸ ਖੱਡ ‘ਚ ਡਿੱਗਣ ਨਾਲ 16 ਸ਼ਰਧਾਲੂਆਂ ਦੀ ਮੌਤ; ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਸ੍ਰੀਨਗਰ-ਜੰਮੂ ਹਾਈਵੇਅ ‘ਤੇ ਸਥਿਤ ਜ਼ਿਲ੍ਹੇ ਰਾਮਬਣ ਇਲਾਕੇ ‘ਚ ਅਮਰਨਾਥ ਯਾਤਰੀਆਂ ਦੀ ਬੱਸ ਜਿਹੜੀ ਸ੍ਰੀਨਗਰ ਵੱਲ ਜਾ ਰਹੀ ਸੀ, ਨਿਚਨਾਲੇ (ਬਾਨਿਹਾਲ) ਨੇੜੇ ਅਚਾਨਕ ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਕੇ ਗਹਿਰੀ ਖੱਡ ‘ਚ ਜਾ ਡਿੱਗੀ ।  ਜਿਸ ‘ਚ ਮੌਕੇ ‘ਤੇ ਹੀ 16 ਯਾਤਰੀਆਂ ਦੀ ਮੌਤ ਹੋ ਗਈ ਤੇ 29 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚੋਂ 26 ਯਾਤਰੀਆਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ ।  ਇਹ ਸਾਰੇ ਯਾਤਰੀ ਵੱਖ-ਵੱਖ ਰਾਜਾਂ ਨਾਲ ਸੰਬਧਿਤ ਸਨ ।
ਹਾਦਸੇ  ਦੀ ਖ਼ਬਰ ਮਿਲਦੇ ਹੀ ਫ਼ੌਜ, ਪੁਲਿਸ, ਸਿਵਲ ਬਚਾਅ ਟੀਮਾਂ ਨੇ ਕਾਰਵਾਈ ਕਰਦੇ ਮਿ੍ਤਕਾਂ ਅਤੇ ਜ਼ਖ਼ਮੀਆਂ ਨੂੰ ਗਹਿਰੀ ਖੱਡ ‘ਚੋਂ ਕੱਢਿਆ ।  ਇਸ ਦੌਰਾਨ ਫ਼ੌਜ ਦੇ ਹੈਲੀਕਪਟਰ ਅਤੇ ਨੇੜੇ ਹਸਪਤਾਲ ਦੀਆਂ ਐਾਬੂਲੈਂਸਾਂ ਨੂੰ ਤਲਬ ਕਰਕੇ ਜ਼ਖ਼ਮੀਆਂ ਨੂੰ ਹਸਪਤਾਲ ਪੁਹੰਚਾ ਦਿੱਤਾ ਗਿਆ, ਜਿਥੋਂ ਗੰਭੀਰ ਜ਼ਖ਼ਮੀਆਂ ਨੂੰ ਹੈਲੀਕਪਟਰ ਰਾਹੀਂ ਜੰਮੂ ਮੈਡੀਕਲ ਕਾਲਜ ਅਤੇ ਸ੍ਰੀਨਗਰ ਦੇ ਸਿਕਮਸ ਅਤੇ ਐਸ.ਐਮ.ਐਚ. ਹਸਪਤਾਲਾਂ ‘ਚ ਪਹੁੰਚਾ ਦਿੱਤਾ ਗਿਆ ਹੈ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ 2-2 ਲੱਖ ਅਤੇ ਗੰਭੀਰ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ।  ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਇਸ ਹਾਦਸੇ ‘ਚ ਮਾਰੇ ਗਏ ਲੋਕਾਂ ਪ੍ਰਤੀ ਆਪਣਾ ਦੁੱਖ ਪ੍ਰਗਟ ਕੀਤਾ ਸੀ।
ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਵੀ ਹਾਦਸੇ ‘ਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ।  ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਸ਼ਰਾਇਨ ਬੋਰਡ ਵੱਲੋਂ ਮਿ੍ਤਕਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ ।
ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਨੇ ਡਿਵੀਜ਼ਨਲ ਕਮਿਸ਼ਨਰ ਜੰਮੂ ਨੂੰ ਨਿਰਦੇਸ਼ ਦਿੱਤੇ ਹਨ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਮੁਹੱਇਆ ਕਰਵਾਈ ਜਾਵੇ ਅਤੇ ਮ੍ਰਿਤਕ ਸ਼ਰਧਲੂਆਂ ਦੀਆਂ ਦੇਹਾਂ ਉਨਾਂ ਦੇ ਪਰਿਵਾਰਾਂ ਤੱਕ ਤੁਰੰਤ ਭੇਜਣ ਦਾ ਬੰਦੋਬਸਤ ਕੀਤਾ ਜਾਵੇ। ਇਸ ਮੌਕੇ ਵੱਖਵਾਦੀ ਆਗੂ ਸਈਅਦ ਅਲੀ ਗਿਲਾਨੀ ਨੇ ਵੀ ਇਸ ਦਰਦਨਾਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।