ਸੰਸਦ ਭਵਨ ਅਤੇ ਰਾਜ ਵਿਧਾਨ ਸਭਾਵਾਂ ‘ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਈ ਸ਼ੁਰੂ

ਭਾਰਤ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ ਸੰਸਦ ਭਵਨ ਅਤੇ ਰਾਜ ਵਿਧਾਨ ਸਭਾਵਾਂ ‘ਚ ਵੋਟਿੰਗ ਸੁਰੂ ਹੋ ਚੁੱਕੀ ਹੈ। ਵੋਟਿੰਗ ਦੌਰਾਨ ਅਮਨ ਸ਼ਾਂਤੀ ਬਣਾਏ ਰੱਖਣ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਰਾਸ਼ਟਰਪਤੀ ਦੇ ਅਹੁਦੇ ਲਈ ਸੱਤਾ ਧਿਰ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਅਤੇ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ‘ਚ ਇਸ ਸੰਵਿਧਾਨਿਕ ਅਹੁਦੇ ਲਈ ਸਿੱਧੀ ਟੱਕਰ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਪੁਡੂਚੇਰੀ ਸਣੇ ਸੰਸਦ ਭਵਨ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਦੋਵੇਂ ਸਦਨਾਂ ਦੇ ਚੁਣੇ ਹੋਣੇ ਮੈਂਬਰ ਆਪਣੀਆਂ ਵੋਟਾਂ ਪਾਉਣ ਲਈ ਯੋਗ ਹਨ ।  ਚੋਣਾਂ ਲਈ ਕੁੱਲ 32 ਚੋਣ ਸਟੇਸ਼ਨ ਬਣਾਏ ਗਏ ਹਨ ।  ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਕੀਤੀ ਜਾਵੇਗੀ ਤੇ ਇਸ ਦਿਨ ਦੀ ਸ਼ਾਮ ਨੂੰ ਚੋਣ ਨਤੀਜਾ ਵੀ ਐਲਾਨ ਕਰ ਦਿੱਤਾ ਜਾਵੇਗਾ ।  ਇਸ ਤੋਂ ਬਾਅਦ ਨਵੇਂ ਰਾਸ਼ਟਰਪਤੀ 25 ਜੁਲਾਈ ਨੂੰ ਆਪਣਾ ਅਹੁਦਾ ਸੰਭਾਲ ਲੈਣਗੇ ।  ਰਾਸ਼ਟਰਪਤੀ ਚੋਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਸੰਸਦ ਭਵਨ ‘ਚ ਆਪਣੀ ਵੋਟ ਦਾ ਇਸਤੇਮਾਲ ਕੀਤਾ।