15ਵੀਂ ਬੀਮਸਟੇਕ ਮੰਤਰੀ ਪੱਧਰ ਦੀ ਬੈਠਕ ਕਾਠਮੰਡੂ ‘ਚ ਹੋਈ ਸ਼ੁਰੂ

ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਊਬਾ ਨੇ ਬੀਤੇ ਦਿਨ ਬੀਮਸਟੇਕ ਦੀ 15ਵੀਂ ਮੰਤਰੀ ਪੱਧਰ ਦੀ ਬੈਠਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਲਗਾਤਾਰ ਵੱਧ ਰਹੀਆਂ ਅੱਤਵਾਦੀਆਂ ਗਤੀਵਿਧੀਆਂ ਚੰਗੇ ਗੁਆਂਢੀ ਮੁਲਕਾਂ ਦੇ ਸਬੰਧਾਂ, ਸ਼ਾਂਤੀ, ਲੋਕਤੰਤਰ ਅਤੇ ਵਿਕਾਸ ਲਈ ਵੱਡਾ ਖਤਰਾ ਬਣੀਆਂ ਹੋਈਆਂ ਹਨ। ਉਨਾਂ ਕਿਹਾ ਨੇਪਾਲ ਅੱਤਵਾਦ ਦੇ ਹਰ ਰੂਪ ਦਾ ਖੰਡਣ ਕਰਦਾ ਹੈ।
ਉਨਾਂ ਕਿਹਾ ਕਿ ਬੀਮਸਟੇਕ ਦੇਸ਼ ਕੁਦਰਤੀ ਸਰੋਤਾਂ ਨਾਲ ਭਰਪੂਰ ਹਨ ਅਤੇ ਇੰਨਾਂ ਕੁਦਰਤੀ ਸਰੋਤਾਂ ਦੀ ਸਹੀ ਵਰਤੋਂ ਇਸ ਖੇਤਰ ਨੂੰ ਹੋਰ ਖੁਸ਼ਹਾਲ ਬਣਾ ਸਕਦੀ ਹੈ।
ਇਸ ਬੈਠਕ ‘ਚ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਬੈਠਕ ‘ਚ ਹਿੱਸਾ ਲੈਣ ਤੋਂ ਪਹਿਲ਼ਾਂ ਉਨਾਂ ਨੇ ਨੇਪਾਲ ਦੀ ਰਾਸ਼ਟਰਪਤੀ ਵਿਿਦਆ ਦੇਵੀ ਭੰਡਾਰੀ ਅਤੇ ਪ੍ਰਧਾਨ ਮੰਤਰੀ ਦੇਊਬਾ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕਈ ਦੁਵੱਲੇ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।