ਚੀਨ ਦੇ ਰਾਸ਼ਟਰਪਤੀ ਨੇ ਉੱਤਰੀ ਕੋਰੀਆ ਮਾਮਲੇ ‘ਤੇ ਅਮਰੀਕਾ ਨੂੰ ਸੰਜਮ ਵਰਤਣ ਦੀ ਕੀਤੀ ਅਪੀਲ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਪਣੇ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨੂੰ ਕੋਰੀਆਈ ਪ੍ਰਾਇਦੀਪ ‘ਚ ਜਾਰੀ ਤਣਾਅ ਨੂੰ ਵਧਾਉਣ ਤੋਂ ਰੋਕਣ ਦੇ ਲਈ ਉੱਤਰੀ ਕੋਰੀਆ ਦੇ ਖ਼ਿਲਾਫ ਸੰਜਮ ਵਰਤਣ ਦੀ ਅਪੀਲ ਕੀਤੀ । ਜਿਨਪਿੰਗ ਨੇ ਟਰੰਪ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਕਿਹਾ ਕਿ, ‘ਸੰਬੰਧਿਤ ਧਿਰਾਂ ਨੂੰ ਅਜਿਹੀਆਂ ਟਿੱਪਣੀਆਂ ਜਾਂ ਕਾਰਵਾਈਆਂ ਕਰਨ ਤੋਂ ਬਚਣਾ ਚਾਹੀਦਾ ਹੈ, ਜਿਸ ਨਾਲ ਕੋਰੀਆਈ ਪ੍ਰਾਇਦੀਪ ‘ਚ ਤਣਾਅ ਵਧੇ’ ।
ਚੀਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਸ਼ੀ ਨੇ ਟਰੰਪ ਨੂੰ ਕਿਹਾ ਕਿ ਉੱਤਰੀ ਕੋਰੀਆ ਦੇ ਪ੍ਰਮਾਣੂ ਮੁੱਦੇ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨਾ ਜ਼ਰੂਰੀ ਹੈ ਅਤੇ ਸ਼ਾਂਤੀਪੂਰਨ ਢੰਗ ਨਾਲ ਅਪੀਲ ਕੀਤੀ।
 ਖ਼ਬਰ ਏਜੰਸੀ ਸਿਨਹੂਆ ਦੇ ਅਨੁਸਾਰ ਸ਼ੀ ਜਿਨਪਿੰਗ ਨੇ ਕਿਹਾ ਕਿ ਸਮੱਸਿਆ ਦੇ ਹੱਲ ਲਈ ਚੀਨ, ਅਮਰੀਕਾ ਦੇ ਨਾਲ ਮਿਲ ਕੇ ਕੰਮ ਕਰਨ ਨੂੰ ਤਿਆਰ ਹੈ । ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਉੱਤਰੀ ਕੋਰੀਆ ਨੇ ਪ੍ਰਸ਼ਾਂਤ ਮਹਾਂਸਾਗਰ ‘ਚ ਸਥਿਤ ਅਮਰੀਕੀ ਦੀਪ ਗੁਆਮ ‘ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ।
ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਜੇਕਰ ਉੱਤਰੀ ਕੋਰੀਆ ਗੁਆਮ ਜਾਂ ਫਿਰ ਕਿਸੇ ਹੋਰ ਅਮਰੀਕੀ ਸਹਿਯੋਗੀ ‘ਤੇ ਹਮਲਾ ਕਰਦਾ ਹੈ ਤਾਂ ਉਸ ਨੂੰ ਵੀ ਇਸਦੇ ਅੰਜਾਮ ਭੁਗਤਨੇ ਹੋਣਗੇ ਜੋ ਕਿ ਉਸ ਲਈ ਬਹੁਤ ਖਤਰਨਾਕ ਹੋਣਗੇ।