ਵਿਦੇਸ਼ ਮੰਤਰੀ ਸਵਰਾਜ ਨੇ ਅਮਰੀਕੀ ਰਾਜ ਕੋਲੋਰਾਡੋ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਮਰੀਕਾ ਦੇ ਕੋਲੋਰਾਡੋ ਰਾਜ ਦੇ ਗਵਰਨਰ ਜੋਹਨ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਆਰਥਿਕ ਸਹਿਯੋਗ ਲਈ ਵੱਖ-ਵੱਖ ਖੇਤਰਾਂ ਦੀ ਪਛਾਣ ਵੀ ਕੀਤੀ।
ਇਕ ਟਵੀਟ ਸੰਦੇਸ਼ ਰਾਹੀਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਸ੍ਰੀਮਤੀ ਸਵਰਾਜ ਨੇ ਬੀਤੇ ਦਿਨ ਕੋਲੋਰਾਡੋ ਦੇ ਰਾਜਪਾਲ ਨਾਲ ਬਹੁਤ ਹੀ ਨਿੱਘੀ ਅਤੇ ਫਲਦਾਇਕ ਮੁਲਾਕਾਤ ਕੀਤੀ।ਸ੍ਰੀ ਜੋਹਨ ਭਾਰਤ ਦੀ ਫੇਰੀ ‘ਤੇ ਹਨ।
ਬੁਲਾਰੇ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਆਰਥਿਕ ਸਹਿਯੋਗ ਨੂੰ ਵਧਾਉਣ ਲਈ ਆਪਸੀ ਸਹਿਮਤੀ ਪ੍ਰਗਟ ਕੀਤੀ ਹੈ।