ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਵੱਲੋਂ ਦਿਸ਼ਾ ਨਿਦੇਸ਼ ਜਾਰੀ

ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਸਕੂਲਾਂ ‘ਚ ਬੱਚਿਆਂ ਦੀ ਸੁਰੱਖਿਆ ਸਬੰਧੀ ਕੇਂਦਰ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।
 ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਸ ਸਬੰਧੀ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਗੁਰੂਗ੍ਰਾਮ ਦੇ ਸਕੂਲ ‘ਚ ਮਾਰੇ ਗਏ 7 ਸਾਲ ਦੇ ਬੱਚੇ ਦੇ ਪਿਤਾ ਵੱਲੋਂ ਦਾਇਰ ਕੀਤੀ ਪਟੀਸ਼ਨ ਸਣੇ ਇਸ ਸਬੰਧੀ ਸਾਰੀਆਂ ਪਟੀਸ਼ਨਾਂ ਦੇ ਜਵਾਬ ਦਾਇਰ ਕੀਤੇ ਜਾਣ ।
ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਰਣਜੀਤ ਕੁਮਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਸ ਸਬੰਧੀ ਜਵਾਬ ਤਿਆਰ ਹੈ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਅਦਾਲਤ ‘ਚ ਪੇਸ਼ ਕਰ ਦਿੱਤਾ ਜਾਵੇਗਾ। ਬੈਂਚ ਨੇ ਕੇਂਦਰ ਅਤੇ ਸੀ.ਬੀ.ਐਸ.ਈ. ਦੇ ਕਈ ਦਿਸ਼ਾ-ਨਿਰਦੇਸ਼ਾਂ ‘ਤੇ ਨੋਟਿਸ ਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਵੈਬਸਾਈਟਾਂ’ ਤੇ ਰੱਖਣ ਲਈ ਨਿਰਦੇਸ਼ ਦਿੱਤੇ।