ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਖੇਡ ਮੰਤਰਾਲੇ ਨਾਲ ਮਿਲ ਕੇ ਖੇਡਾਂ ਦੇ ਖੇਤਰ ‘ਚ ਔਰਤਾਂ ਦੀ ਹਿੱਸੇਦਾਰੀ ਨੂੰ ਵਧਾਉਣ ਲਈ ਕਰੇਗਾ ਕੰਮ

ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਅਤੇ ਖੇਡ ਮੰਤਰਾਲਾ ਖੇਡਾਂ ਦੇ ਖੇਤਰ ‘ਚ ਔਰਤਾਂ ਦੀ ਹਿੱਸੇਦਾਰੀ ਨੂੰ ਵਧਾਉਣ ਲਈ ਮਿਲ ਕੇ ਕੰਮ ਕਰੇਗਾ। ਇਸ ਗੱਲ ਦੀ ਪੁਸ਼ਟੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਸੰਜੈ ਗਾਂਧੀ ਨੇ ਬੀਤੇ ਦਿਨ ਨਵੀਂ ਦਿੱਲੀ ‘ਚ ਕੁੜੀਆਂ ਦੇ ਸ਼ਕਤੀਕਰਨ ‘ਚ ਖੇਡਾਂ ਦੀ ਅਹਿਮ ਭੂਮਿਕਾ ‘ਤੇ ਹੋਈ ਪੈਨਲ ਚਰਚਾ ‘ਚ ਕੀਤੀ।
ਉਨਾਂ ਕਿਹਾ ਕਿ ਲੜਕੀਆਂ ਅਤੇ ਮਹਿਲਾਵਾਂ ਦੇ ਜੀਵਨ ‘ਚ ਸਾਰਥਕ ਅਤੇ ਸਾਕਾਰਤਮਕ ਬਦਲਾਅ ਲਿਆਉਣ ਲਈ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਅਤੇ ਸਰਕਾਰ ਵੱਲੋਂ ਵੀ ਇਸ ਸਬੰਧੀ ਯਤਨ ਕੀਤੇ ਜਾ ਰਹੇ ਹਨ।