ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ

ਦੋ ਪੜਾਵਾਂ ‘ਚ ਮੁੰਕਮਲ ਹੋਣ ਵਾਲੀਆਂ ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆ ਦਾਖਲ ਕਰਨ ਦੀ ਅੰਤਿਮ ਤਾਰੀਖ 21 ਨਵੰਬਰ ਹੈ ਅਤੇ 22 ਨਵੰਬਰ ਨੂੰ ਇੰਨਾਂ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਮਿਤੀ 24 ਨਵੰਬਰ ਹੈ।
ਕੁੱਲ 182 ਵਿਧਾਨ ਸਭਾ ਹਲਕਿਆਂ ‘ਚੋਂ 89 ਹਲਕਿਆਂ ‘ਚ ਪਹਿਲੇ ਗੇੜ ‘ਚ 9 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਬਾਕੀ 93 ਸੀਟਾਂ ਲਈ ਮਤਦਾਨ 14 ਦਸੰਬਰ ਨੂੰ ਹੋਵੇਗਾ। 18 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ।