ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ‘ਤੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਅਪੀਲਾਂ ਦੀ ਸੁਣਵਾਈ ਸੁਪਰੀਮ ਕੋਰਟ ਨੇ 8 ਫਰਵਰੀ ਨੂੰ ਕੀਤੀ ਤੈਅ

ਸੁਪਰੀਮ ਕੋਰਟ ਨੇ 8 ਫਰਵਰੀ , 2018 ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ‘ਤੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਅਪੀਲਾਂ ਦੀ ਸੁਣਵਾਈ ਕਰਨ ਦਾ ਫ਼ੈਸਲਾਂ ਕੀਤਾ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਅਸ਼ੋਕ ਭੂਸ਼ਣ ਤੇ ਐਸ.ਏ.ਨਜੀਬ ਦੀ ਬੈਂਚ ਨੇ ਸੁਪਰੀਮ ਕੋਰਟ ਰਜਿਸਟਰੀ ਤੋਂ ਪਹਿਲਾਂ ਵਕੀਲਾਂ ਨੂੰ ਅਪੀਲਾਂ ਸਬੰਧੀ ਸਾਰੇ ਦਸਤਾਵੇਜ਼ ਦੇ ਅਨੁਵਾਦ, ਦਾਇਰ ਕਰਨ ਅਤੇ ਗਿਣਤੀ ਕਰਨ ਦੀ ਪ੍ਰਕ੍ਰਿਆ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਸ ਦੌਰਾਨ ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਯੁੱਧਿਆ ‘ਚ ਵਿਵਾਦਿਤ ਢਾਂਚੇ ਨੂੰ ਢਾਹੁਣ ਦੀ ਵਰੇ੍ਹਗੰਢ ਤੋਂ ਪਹਿਲਾਂ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਢੁਕਵੇਂ ਕਦਮ ਚੁੱਕਣ ਲਈ ਕਿਹਾ।