ਗ੍ਰਹਿ ਮੰਤਰੀ ਰਾਜ ਨਾਥ ਸਿੰਘ ਨੇ ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀਤੇ ਦਿਨ ਨਵੀਂ ਦਿੱਲੀ ‘ਚ ਲਗਭਗ ਘੰਟੇ ਤੋਂ ਵੀ ਵੱਧ ਸਮੇਂ ਤੱਕ ਚੱਲੀ ਉੱਚ ਅਧਿਕਾਰੀਆਂ ਦੀ ਬੈਠਕ ‘ਚ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਸਿੰਘ ਨੂੰ ਵਾਦੀ ਦੀ ਸਮੁੱਚੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਬੈਠਕ ‘ਚ ਖਾਸ ਕਰਕੇ ਜੰਮੂ ‘ਚ ਫੌਜੀ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਅਤੇ ਸ੍ਰੀਨਗਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਏ ਮੁਕਾਬਲੇ ਸਬੰਧੀ ਜਾਣਕਾਰੀ ਦਿੱਤੀ ਗਈ।
ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਹੈ ਕਿ ਸਰਹੱਦ ਪਤਰ ਤੋਂ ਹੋ ਰਹੇ ਘੁਸਪੈਠ ਦੀਆਂ ਕੋਸ਼ਿਸ਼ਾਂ ‘ਤੇ ਰੋਕ ਲਗਾਉਣ ਲਈ ਪੁਖਤਾ ਸੁਰੱਖਿਆ ਇੰਤਜ਼ਾਮਾਂ ਨੂੰ ਅਮਲੀ ਜਾਮਾ ਪਹਿਣਾਇਆ ਜਾਵੇ।