ਸੰਸਦੀ ਅਤੇ ਵਿਧਾਨ ਸਭਾ ਚੋਣਾਂ ਨੂੰ ਇਕਸਾਰ ਕਰਵਾਉਣ ਸਬੰਧੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਉਸ ਪਟੀਸ਼ਨ ‘ਤੇ ਜਵਾਬ ਦੇਣ ਲਈ ਕਿਹਾ ਹੈ, ਜਿਸ ‘ਚ ਜਨਤਕ ਪੈਸਾ ਅਤੇ ਜਨ-ਸ਼ਕਤੀ ਦੇ ਬਚਾਅ ਲਈ ਸੰਸਦੀ, ਵਿਧਾਨ ਸਭਾ ਅਤੇ ਸਥਾਨਕ ਸੰਸਥਾਵਾਂ ਚੋਣਾਂ ਨੂੰ ਇਕ ਸਾਰ ਕਰਵਾਉਣ ਦੀ ਮੰਗ ਕੀਤੀ ਹੈ।
ਚੀਫ਼ ਜਸਟਿਸ ਦਿਪਕ ਮਿਸ਼ਰਾ ਅਤੇ ਜਸਟਿਸ ਏ.ਐਮ. ਖਾਨਵਿਲਕਰ ਅਤੇ ਡੀ.ਵਾਈ.ਚੰਦਰਚੂੜ ਦੀ ਬੈਂਚ ਨੇ 5 ਮਾਰਚ ਤੱਕ ਇਸ ਮਾਮਲੇ ਨੂੰ ਨਿਪਟਾਉਣ ਲਈ ਕਿਹਾ ਹੈ ਅਤੇ ਨਾਲ ਹੀ ਅਟਾਰਨੀ ਜਨਰਲ ਕੇ.ਕੇ.ਵੇਣੂਗੋਪਾਲ ਨੂੰ ਇਸ ਮਾਮਲੇ ‘ਚ ਅਦਾਲਤ ਦੀ ਮਦਦ ਕਰਨ ਲਈ ਕਿਹਾ ਹੈ।