ਹਰ ਪੱਧਰ ‘ਤੇ ਸਾਈਬਰ ਸੁਰੱਖਿਆ ਯੋਜਨਾ ਨੂੰ ਲਾਗੂ ਕਰਨ ਦੀ ਜ਼ਰੂਰਤ ਹੈ: ਰਾਜਨਾਥ ਸਿੰਘ

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਾਈਬਰ ਧੋਖਾਧੜੀ ਅਤੇ ਅੰਕੜਿਆਂ ਦੀ ਉਲੰਘਣਾ ਨੂੰ ਰੋਕਣ ਲਈ ਹਰ ਪੱਧਰ ‘ਤੇ ਸਾਈਬਰ ਸੁਰੱਖਿਆ ਯੋਜਨਾ ਨੂੰ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਬੀਤੇ ਦਿਨ ਨਵੀਂ ਦਿੱਲੀ ਨੇੜੇ ਗਾਜ਼ੀਆਬਾਦ ਦੇ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ ਦੇ 49ਵੇਂ ਸਥਾਪਨਾ ਦਿਵਸ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਜਨਾਥ ਸਿੰਘ ਨੇ ਫੋਰਸ ਨੂੰ ਆਪਣੀ ਮੌਜੂਦਾ ਸਾਈਬਰ ਸੁਰੱਖਿਆ ਯੋਜਨਾ ਨੂੰ ਵਧੇਰੇ ਮਜ਼ਬੂਤ ਕਰਨ ਅਤੇ ਪ੍ਰਭਾਵਸ਼ਾਲੀ ਬਣਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਕਿਹਾ।
ਉਨਾਂ ਕਿਹਾ ਕਿ ਸਰਕਾਰ ਸਾਈਬਰ ਧੋਖਾਧੜੀ ਮਾਮਲਿਆਂ ‘ਤੇ ਨਜ਼ਰ ਰੱਖਣ ਲਈ ਗ੍ਰਹਿ ਮੰਤਰਾਲੇ ‘ਚ ਵੱਖਰੇ ਸੈੱਲ ਦੀ ਸਥਾਪਨਾ ਕੀਤੀ ਹੈ।