ਮਹਾਰਾਸ਼ਟਰ ਸਰਕਾਰ ਨੇ ਕਿਸਾਨਾਂ ਦੀਆਂ ਕੁੱਝ ਮੰਗਾਂ ਕੀਤੀਆਂ ਸਵੀਕਾਰ

ਮਹਾਰਾਸ਼ਟਰ ਸਰਕਾਰ ਨੇ ਬੀਤੇ ਦਿਨ ਆਲ ਇੰਡੀਆ ਕਿਸਾਨ ਸਭਾ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਕੀਤੀ ਗੱਲਬਾਤ ਤੋਂ ਬਾਅਦ ਕਿਸਾਨਾਂ ਦੀਆਂ ਕੁੱਝ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ।
ਸੂਬਾ ਸਰਕਾਰ ਵੱਲੋਂ ਲਿਖਤ ਰੂਪ ‘ਚ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰ ਲਿਆ ਜਾਵੇਗਾ।ਮੁੱਖ ਮੰਤਰੀ ਦੇਵੇਂਦਰ ਫੜਨੀਵਾਸ ਨੇ ਕਿਸਾਨਾਂ ਵੱਲੋਨ ਸ਼ਾਂਤਮਈ ਅਤੇ ਅਨੁਸ਼ਾਸਤ ਢੰਗ ਨਾਲ ਕੱਢੇ ਗਏ ਰੋਸ ਮਾਰਚ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪ੍ਰਗਟ ਕੀਤਾ।
ਦੱਸਣਯੋਗ ਹੈ ਕਿ ਸੂਬਾ ਭਰ ‘ਚੋਂ 35,000 ਤੋਂ ਵੀ ਵੱਧ ਕਿਸਾਨ 6 ਮਾਰਚ ਨੂੰ ਨਾਸਿਕ ਤੋਂ ਇੱਕ ‘ਲੰਮੇ ਮਾਰਚ’ ਦੇ ਰੂਪ ‘ਚ ਸ਼ੁਰੂਆਤ ਕੀਤੀ ਸੀ।