ਕਠੂਆ ਮਾਮਲਾ: 2 ਵਜੇ ਸ਼ੁਰੂ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ

ਜੰਮੂ-ਕਸ਼ਮੀਰ ਦੇ ਕਠੂਆ ਖੇਤਰ ‘ਚ ਅਸੀਫਾ ਜਬਰ ਜਨਾਹ ਤੋਂ ਬਾਅਦ ਕਤਲ ਮਾਮਲੇ ‘ਚ ਮ੍ਰਿਤਕ ਬੱਚੀ ਦੇ ਪਿਤਾ ਵੱਲੋਂ ਸੁਪਰੀਮ ਕੋਰਟ ‘ਚ ਮੰਗ ਕੀਤੀ ਗਈ ਹੈ ਕਿ ਇਕ ਤਾਂ ਉਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਦੂਜਾ ਇਸ ਮਾਮਲੇ ਨੂੰ ਸੂਬੇ ਤੋਂ ਬਾਹਰ ਤਬਦੀਲ ਕੀਤਾ ਜਾਵੇ।ਇਸ ਪੂਰੇ ਮਾਮਲੇ ਸੰਬੰਧੀ ਸੁਪਰੀਮ ਕੋਰਟ ‘ਚ ਅੱਜ 2 ਵਜੇ ਤੋਂ ਬਾਅਦ ਸੁਣਵਾਈ ਸ਼ੁਰੂ ਕੀਤੀ ਜਾਵੇਗੀ।