ਖੇਡ ਮੰਤਰੀ ਰਾਠੌਰ ਨੇ ਰਾਸ਼ਟਰਮੰਡਲ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਦੀ ਵਧੀਆ ਕਾਰਗੁਜ਼ਾਰੀ ਦੀ ਕੀਤੀ ਪ੍ਰਸ਼ੰਸਾ

ਖੇਡ ਮੰਤਰੀ ਰਾਜਵਰਧਨ ਰਾਠੌਰ ਨੇ ਰਾਸ਼ਟਰਮੰਡਲ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਦੀ ਵਧੀਆ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ।ਉਨਾਂ ਕਿਹਾ ਕਿ 2024 ਅਤੇ 2028 ਦੀਆਂ ਓਲੰਪਿਕ ਖੇਡਾਂ ਨੂੰ ਧਿਆਨ ‘ਚ ਰੱਖਦਿਆਂ ਹੀ ਗੋਲਡ ਕੋਸਟ ‘ਚ ਸਫਲਤਾ ਹਾਸਿਲ ਕਰਨ ਦਾ ਵਾਅਦਾ ਕੀਤਾ ਗਿਆ ਸੀ।ਭਾਰਤ ਨੇ ਰਾਸ਼ਟਰਮੰਡਲ ਖੇਡਾਂ 2018 ‘ਚ ਕੁੱਲ 66 ਤਗਮੇ ਹਾਸਿਲ ਕੀਤੇ ਹਨ ਜੋ ਕਿ ਮਾਣ ਵਾਲੀ ਗੱਲ ਹੈ।
ਵੀਡੀਓ ਸੰਦੇਸ਼ ਰਾਹੀਂ ਉਨਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਬਹੁਤ ਹੀ ਜੋਸ਼ ਨਾਲ ਪ੍ਰਦਰਸ਼ਨ ਕੀਤਾ ਹੈ ਜੋ ਕਿ ਸ਼ਲਾਘਾਯੋਗ ਹੈ।