ਪੱਛਮੀ ਬੰਗਾਲ ‘ਚ ਪੰਚਾਇਤ ਚੋਣਾਂ ਦਾ ਹੋਇਆ ਆਗਾਜ਼

ਪੱਛਮੀ ਬੰਗਾਲ ‘ਚ ਪਿੱਛਲੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਪੰਚਾਇਤੀ ਚੋਣਾਂ ਦਾ ਸਖਤ ਸੁਰੱਖਿਆ ਪ੍ਰਬੰਧਾਂ ‘ਚ ਸ਼ੁਰੂਆਤ ਕੀਤੀ ਗਈ ਹੈ।
ਇਹ ਚੋਣਾਂ 621 ਜ਼ਿਲ੍ਹਾ ਪ੍ਰੀਸ਼ਦਾਂ, 6,157 ਪੰਚਾਇਤ ਸਮਿਤੀਆਂ ਅਤੇ 31, 827 ਗ੍ਰਾਮ ਪੰਚਾਇਤਾਂ ‘ਚ ਹੋਣ ਗਈਆਂ।ਮਤਦਾਨ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।ਇੰਨਾਂ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੂਬਾ ਚੋਣ ਕਮਿਸ਼ਨ ਨੂੰ ਹਿਦਾਇਤ ਕੀਤੀ ਸੀ ਕਿ ਪੰਚਾਇਤੀ ਚੋਣਾਂ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਸੁਰੱਖਿਆ ਅਤੇ ਹੋਰ ਤੱਤਾਂ ਨੂੰ ਯਕੀਨੀ ਬਣਾਇਆ ਜਾਵੇ।