ਅਯੂਸ਼ਮਾਨ ਭਾਰਤ ਪ੍ਰੋਗਰਾਮ ਕੇਂਦਰ ਦੀ ਇੱਕ ਅਹਿਮ ਯੋਜਨਾ ਹੈ:ਜੇ.ਪੀ.ਨੱਡਾ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਡਾ ਨੇ ਕਿਹਾ ਕਿ ਅਯੂਸ਼ਮਾਨ ਭਾਰਤ ਪ੍ਰੋਗਰਾਮ ਕੇਂਦਰ ਸਰਕਾਰ ਦੀ ਇੱਕ ਮਹੱਤਵਪੂਰਨ ਯੋਜਨਾ ਹੈ। ਬੀਤੇ ਦਿਨ ਸ਼ਿਮਲਾ ਵਿਖੇ ਪਹਿਲੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਦਰਮਿਆਨ ਇੱਕ ਮੰਗ ਪੱਤਰ ਵੀ ਸਹੀਬੱਧ ਕੀਤਾ ਗਿਆ।