ਜੰਮੂ-ਕਸ਼ਮੀਰ: ਪਾਕਿ ਫੌਜ ਵੱਲੋਂ ਕੀਤੀ ਗੋਲੀਬਾਰੀ ‘ਚ ਬੀ.ਐਸ.ਐਫ. ਦਾ ਇੱਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ‘ਚ ਬੀਤੀ ਰਾਤ ਸਾਭਾਂ ‘ਚ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਤਰ ‘ਚ ਪਾਕਿਸਤਾਨੀ ਫੌਜਾਂ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਬੀ.ਐਸ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ।
ਬੀ.ਐਸ.ਐਫ. ਦੇ ਸੂਤਰਾਂ ਨੇ ਦੱਸਿਆ ਕਿ ਪਾਕਿ ਫੌਜਾਂ ਵੱਲੋਂ ਅੱਧੀ ਰਾਤ 1.30 ਵਜੇ ਸਾਭਾਂ ਖੇਤਰ ‘ਚ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ, ਜਿਸ ‘ਚ ਬੀ.ਐਸ.ਐਫ. ਦਾ ਜਵਾਨ ਕਾਂਸਟੇਬਲ ਦੇਵੇਂਦਰ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਬਾਅਦ ‘ਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਵੀਰਗਤੀ ਨੂੰ ਪ੍ਰਾਪਤ ਹੋ ਗਿਆ।
ਬੀ.ਐਸ.ਐਫ. ਵੱਲੋਂ ਵੀ ਢੁਕਵੀਂ ਕਾਰਵਾਈ ਕੀਤੀ ਗਈ ਅਤੇ ਲਗਭਗ 3 ਘੰਟਿਆਂ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੁੰਦੀ ਰਹੀ।