ਰਾਸ਼ਟਰਪਤੀ ਕੋਵਿੰਦ ਨੇ ਬਾਰਕ ਵਿਖੇ ਡੀ.ਏ.ਈ. ‘ਤੇ ਪ੍ਰਦਰਸ਼ਨੀ ਦਾ ਕੀਤਾ ਦੌਰਾ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੀਤੇ ਦਿਨ ਮੁਬੰਈ ਵਿਖੇ ਟਰੋਂਬੇ ‘ਚ ਬਾਬਾ ਪ੍ਰਮਾਣੂ ਖੋਜ ਕੇਂਦਰ, ਬਾਰਕ ਵਿਖੇ ਪ੍ਰਮਾਣੂ ਊਰਜਾ ਵਿਭਾਗ ‘ਤੇ ਇਕ ਪ੍ਰਦਰਸ਼ਨੀ ਦਾ ਦੌਰਾ ਕੀਤਾ।ਉਨਾਂ ਨੇ ਪ੍ਰਮਾਣੂ ਊਰਜਾ ਵਿਭਾਗ ਦੀਆਂ ਕਈ ਇਕਾਈਆਂ ਨੂੰ ਰਾਸ਼ਟਰ ਨੂੰ ਸਮਰਪਿਤ ਵੀ ਕੀਤਾ। ਬਾਰਕ ‘ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕੋਵਿੰਦ ਨੇ ਵਿਿਗਆਨੀਆਂ ਨੂੰ ਅਪੀਲ ਕੀਤੀ ਕਿ ਉਹ ਵਿਿਗਆਨ ਦੀ ਸ਼ਕਤੀ ਦਾ ਦੇਸ਼ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਉਪਯੋਗ ਕਰਨ।
ਸਿਹਤ, ਭੋਜਨ ਅਤੇ ਖੇਤੀਬਾੜੀ, ਜਲ ਸਰੋਤ ਪ੍ਰਬੰਧਨ ਅਤੇ ਵਾਤਾਵਰਣ ਸੁਰੱਖਿਆ ਦੇ ਖੇਤਰਾਂ ‘ਚ ਪ੍ਰਮਾਣੂ ਤਕਨੀਕਾਂ ਦੀ ਵਰਤੋਂ ਕਰਕੇ ਭਾਰਤੀ ਵਿਿਗਆਨੀਆਂ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਤਰੱਕੀਆਂ ਨੂੰ ਮਾਨਤਾ ਦਿੰਦਿਆਂ ਸ੍ਰੀ ਕੋਵਿਮਦ ਨੇ ਕਿਹਾ ਕਿ ਇਹ ਪ੍ਰਾਪਤੀਆਂ ਸ਼ਲਾਘਾਯੋਗ ਹਨ। ਉਨਾਂ ਕਿਹਾ ਕਿ ਦੇਸ਼ ਦੀ ਵਿਕਾਸ ਪ੍ਰਕ੍ਰਿਆ ‘ਚ ਪ੍ਰਮਾਣੂ ਊਰਜਾ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ।
ਇਸ ਮੌਕੇ ਮਹਾਰਾਸ਼ਟਰ ਦੇ ਗਵਰਨਰ ਵਿੱਦਿਆਸਾਗਰ ਰਾਓ, ਸਿੱਖਿਆ ਮੰਤਰੀ ਵਿਨੋਦ ਤਾਵੜੇ ਅਤੇ ਹੋਰ ਲੋਕ ਵੀ ਮੌਜੂਦ ਸਨ।