ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਦਰਭੰਗਾ-ਜਲੰਧਰ ਸਿਟੀ ਅੰਤੋਦਿਆ ਐਕਸਪ੍ਰੈਸ ਨੂੰ ਦਿੱਤੀ ਹਰੀ ਝੰਡੀ

ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਬੀਤੇ ਦਿਨ ਨਵੀਂ ਦਿੱਲੀ ਤੋਂ ਵੀਡੀਓ ਕਾਨਫਰੰਸ ਰਾਹੀਂ ਦਰਭੰਗਾ-ਜਲੰਧਰ ਸਿਟੀ ਅੰਤੋਦਿਆ ਐਕਸਪ੍ਰੈਸ ਨੂੰ ਹਰੀ ਝੰਡੀ ਦਿੱਤੀ।
ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਭਾਰਤੀ ਰੇਲਵੇ ਵੱਲੋਂ ਦੇਸ਼ ਭਰ ‘ਚ ਰੇਲ ਸੰਪਰਕ ਨੂੰ ਮਜ਼ਬੂਤ ਕਰਨ ਲਈ ਕਈ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਯਾਤਰੀਆਂ ਦੀ ਸਹੂਲਤਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ।
ਸ੍ਰੀ ਸਿਨਹਾ ਨੇ ਕਿਹਾ ਕਿ ਇਸ ਰੇਲਗੱਡੀ ਦੇ ਸ਼ੁਰੂ ਹੋਣ ਨਾਲ ਬਿਹਾਰ ਤੋਂ ਪੰਜਾਬ ਜਾਣ ਵਾਲੇ ਯਾਤਰੀਆਂ ਨੂੰ ਸਹੂਲਤ ਮਿਲੇਗੀ।ਇਸ ਰੇਲ ‘ਚ ਆਧੁਨਿਕ ਸਹੂਲਤਾਂ ਪ੍ਰਧਾਨ ਕੀਤੀਆਂ ਗਈਆਂ ਹਨ।