ਪਿਛਲੇ 4 ਸਾਲਾਂ ‘ਚ ਰੇਲ ਹਾਦਸਿਆਂ ‘ਚ 62% ਹੋਈ ਕਮੀ: ਰੇਲਵੇ ਮੰਤਰੀ

ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਰੇਲਗੱਡੀਆਂ ਦੀ ਸੁਰੱਖਿਆ ਸਰਬਉੱਚ ਤਰਜੀਹ ਹੈ। ਬੀਤੇ ਦਿਨ ਨਵੀਂ ਦਿੱਲੀ ‘ਚ ਆਪਣੇ ਮਮਤਰਾਲੇ ਦੀਆਂ ਪ੍ਰਾਪਤੀਆਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਰੇਲਵੇ ਦੇ ਵਿਕਾਸ ਅਤੇ ਆਧੁਨਿਕੀਕਰਨ ਲਈ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ।ਸੁਰੱਖਿਆ ਸਬੰਧੀ ਕਾਰਜਾਂ ਨੂੰ ਪੂਰਾ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਸ੍ਰੀ ਗੋਇਲ ਨੇ ਕਿਹਾ ਕਿ 2013-14 ‘ਚ ਰੇਲ ਹਾਦਸਿਆਂ ਦੀ ਗਿਣਤੀ 118 ਤੋਂ ਘੱਟ ਕੇ 62% ਰਹਿ ਗਈ ਹੈ।2017-18 ‘ਚ ਇਹ ਗਿਣਤੀ 73 ਰਹੀ ਹੈ।ਉਨ੍ਹਾਂ ਕਿਹਾ ਕਿ ਰੇਲ ਹਾਦਸਿਆਂ ਨੂੰ ਹੋਰ ਘੱਟ ਕਰਨ ਲਈ ਮੰਤਰਾਲੇ ਵੱਲੋਂ ਵੱਖ-ਵੱਖ ਉਪਾਅ ਕੀਤੇ ਜਾ ਰਹੇ ਹਨ। ਪਿਛਲੇ ਚਾਰ ਸਾਲਾਂ ‘ਚ ਲਗਭਗ 5,500 ਮਨੁੱਖ ਰਹਿਤ ਫਾਟਕਾਂ ਨੂੰ ਖ਼ਤਮ ਕੀਤਾ ਗਿਆ ਹੈ।