ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਥਿਤੀ ‘ਚ ਪਹਿਲਾਂ ਨਾਲੋਂ ਹੋਇਆ ਸੁਧਾਰ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਸਥਿਤੀ ‘ਚ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ।ਨਵੀਂ ਦਿੱਲੀ ‘ਚ ਬੀਤੀ ਰਾਤ ਏਮਜ਼ ਵੱਲੋਂ ਜਾਰੀ ਇੱਕ ਬਿਆਨ ‘ਚ ਕਿਹਾ ਗਿਆ ਹੈ ਕਿ ਸ੍ਰੀ ਵਾਜਪਾਈ ਦਾ ਢੁਕਵਾਂ ਇਲਾਜ ਕੀਤਾ ਜਾ ਰਿਹਾ ਹੈ।ਏਮਜ਼ ਦੇ ਡਾਇਰੈਕਟਰ ਰਨਦੀਪ ਗੁਲੇਰੀਆ ਦੀ ਦੇਖ ਰੇਖ ਹੇਠ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।
ਪੀਐਮ ਮੋਦੀ ਨੇ ਬੀਤੀ ਸ਼ਾਮ ਏਮਜ਼ ‘ਚ ਸ੍ਰੀ ਵਾਜਪਾਈ ਦੀ ਸਥਿਤੀ ਜਾਣਨ ਲਈ ਦੌਰਾ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਅਤੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।
ਭਾਜਪਾ ਪ੍ਰਧਾਨ ਅਮਿਤ ਸ਼ਾਹ, ਸੀਨੀਅਰ ਭਾਜਪਾ ਆਗੂ ਐਲ ਕੇ ਅਡਵਾਨੀ ਸਿਹਤ ਮੰਤਰੀ ਜੇ ਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਏਮਜ਼ ਦਾ ਦੌਰਾ ਕੀਤਾ।