ਸਰਕਾਰ ਨੇ ਮੌਨਸੂਨ ਸੈਸ਼ਨ ਤੋਂ ਪਹਿਲਾਂ 17 ਜੁਲਾਈ ਨੂੰ ਸਰਬ ਦਲ ਬੈਠਕ ਦਾ ਦਿੱਤਾ ਸੱਦਾ

ਸੰਸਦ ‘ਚ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ 17 ਜੁਲਾਈ ਨੂੰ ਸਰਬ ਦਲ ਬੈਠਕ ਦਾ ਸੱਦਾ ਦਿੱਤਾ ਹੈ।ਇਸ ਬੈਠਕ ਦੌਰਾਨ ਕੇਂਦਰ ਦੋਵੇਂ ਸਦਨਾ ‘ਚ ਇਜਲਾਸ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਅੱਗੇ ਵਦਾਉਣ ਲਈ ਵਿਰੋਧੀ ਪਾਰਟੀਆਂ ਦੇ ਸਮਰਥਨ ਦੀ ਮਮਗ ਕਰੇਗੀ।
ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਵੀ ਉਸੇ ਦਿਨ ਸਰਬ ਦਲ ਬੈਠਕ ਦਾ ਸੱਦਾ ਦਿੱਤਾ ਹੈ ਤਾਂ ਜੋ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਸੁਚਾਰੂ ਕਾਰਵਾਈ ‘ਚ ਸਹਿਯੋਗ ਦੇਣ ਦੀ ਮੰਗ ਕੀਤੀ ਜਾ ਸਕੇ।
ਸੰਸਦ ਦਾ ਮੌਨਸੂਨ ਇਜਲਾਸ 18 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 10 ਅਗਸਤ ਤੱਕ ਚੱਲੇਗਾ