ਅਫ਼ਗਾਨਿਸਤਾਨ: ਜਲਾਲਾਬਾਦ ‘ਚ ਸਿੱਖਿਆ ਵਿਭਾਗ ਦੀ ਇਮਾਰਤ ‘ਤੇ ਹੋਇਆ ਅੱਤਵਾਦੀ ਹਮਲਾ, 11 ਲੋਕਾਂ ਦੀ ਮੌਤ, 10 ਜ਼ਖਮੀ

ਅਫ਼ਗਾਨਿਸਤਾਨ ‘ਚ ਖੂਨੀ ਅੱਤਵਾਦੀ ਹਮਲਿਆਂ ਦਾ ਦੌਰ ਰੁੱਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ।ਇਸੇ ਲੜੀ ਤਹਿਤ ਬੀਤੇ ਦਿਨ ਪੂਰਬੀ ਸ਼ਹਿਰ ਜਲਾਲਾਬਾਦ ‘ਚ ਸਿੱਖਿਆ ਵਿਭਾਗ ਦੀ ਇਮਾਰਤ ‘ਤੇ ਹੋਏ ਅੱਤਵਾਦੀ ਹਮਲੇ ‘ਚ 11 ਲੋਕਾਂ ਦੀ ਮੌਤ ਹੋ ਗਈ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ‘ਚ ਹੋਰ 10 ਲੋਕ ਜ਼ਖਮੀ ਵੀ ਹੋ ਗਏ ਹਨ।ਇਸ ਹਮਲੇ ‘ਚ ਘੱਟੋ-ਘੱਟ ਦੋ ਹਮਲਾਵਰ ਸ਼ਾਮਿਲ ਸਨ ਅਤੇ ਦੋਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।20 ਸਟਾਫ ਮੈਨਬਰਾਂ ਨੂੰ ਬਚਾਇਆ ਗਿਆ ਹੈ।
ਅਜੇ ਤੱਕ ਕਿਸੇ ਵੀ ਦਹਿਸ਼ਤਗਰਦ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਰਾਸ਼ਟਰਪਤੀ ਅਸ਼ਰਫ ਗਨੀ ਦੇ ਨਾਟੋ ਸੰਮੇਲਨ ‘ਚ ਸ਼ਿਰਕਤ ਕਰਨ ਲਈ ਬ੍ਰਸ਼ੂਲਜ਼ ਲਈ ਰਵਾਨਾ ਹੋਣ ਤੋਂ ਇੱਕ ਦਿਨ ਬਾਅਦ ਹੀ ਇਸ ਹਮਲੇ ਨੂੰ ਅੰਜਾਮ ਦਿੱਤਾ ਗਿਆ ਹੈ।