ਸਰਕਾਰ ਨੇ ਨਾਗਰਿਕਾਂ ਨੂੰ ਪਲਾਸਟਿਕ ਨਾਲ ਬਣੇ ਕੌਮੀ ਝੰਡਿਆਂ ਦੀ ਵਰਤੋਂ ਨਾ ਕਰਨ ਲਈ ਕਿਹਾ

ਕੇਂਦਰ ਸਰਕਾਰ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਪਲਾਸਟਿਕ ਦੇ ਬਣੇ ਕੌਮੀ ਝੰਡਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਨਾਲ ਹੀ ਰਾਜਾਂ ਅਤੇ ਕੇਨਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਇਸ ਫਲੈਗ ਕੋਡ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਜਾਰੀ ਇਕ ਸਲਾਹਕਾਰ ‘ਚ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ ਅਤੇ ਇਸ ਲਈ ਉਨ੍ਹਾਂ ਦਾ ਮਾਣ ਕੀਤਾ ਜਾਣਾ ਚਾਹੀਦਾ ਹੈ।
ਮੰਤਰਾਲੇ ਨੇ ਕਿਹਾ ਹੈ ਕਿ ਅਹਿਮ ਸਮਾਗਮਾਂ ਦੌਰਾਨ ਪਲਾਸਟਿਕ ਦੇ ਬਦਲ ‘ਚ ਕਾਗਜ਼ ਦੇ ਝੰਡੇ ਵਰਤੋਂ ‘ਚ ਲਿਆਂਦੇ ਜਾਣੇ ਚਾਹੀਦੇ ਹਨ।