ਤਿੰਨ ਤਲਾਕ ਬਿੱਲ ਅੱਜ ਰਾਜ ਸਭਾ ‘ਚ ਕੀਤਾ ਜਾਵੇਗਾ ਪੇਸ਼

ਸਰਕਾਰ ਵੱਲੋਂ ਅੱਜ ਰਾਜ ਸਭਾ ‘ਚ ਤਿੰਨ ਤਲਾਕ ਬਿੱਲ ਵਿਚਾਰ ਅਤੇ ਪਾਸ ਕਰਨ ਲਈ ਪੇਸ਼ ਕੀਤਾ ਜਾਵੇਗਾ।
ਇਸ ਬਿੱਲ ਨੂੰ ਲੋਕ ਸਭਾ ‘ਚ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਸਰਕਾਰ ਇਸ ਬਿੱਲ ‘ਚ 3 ਸੋਧਾਂ ਦੇ ਨਾਲ ਇਸ ਨੂੰ ਰਾਜ ਸਭਾ ‘ਚ ਪੇਸ਼ ਕਰਨ ਜਾ ਰਹੀ ਹੈ।
ਬੀਤੇ ਦਿਨ ਕੇਂਦਰੀ ਮੰਤਰੀ ਮੰਡਲ ਨੇ ਤਿੰਨ ਤਲਾਕ ਦੀਆਂ ਕੁੱਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਸੀ।
ਕੈਬਨਿਟ ਮੀਟਿੰਗ ਤੋਂ ਬਾਅਧ ਪੱਤਰਕਾਰਾਂ ਨਾਲ ਮੁਖ਼ਾਤਿਬ ਹੁੰਦਿਆਂ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਮੰਤਰੀ ਮੰਡਲ ਨੇ ਤਿੰਨੇ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਅੱਜ ਰਾਜ ਸਭਾ ‘ਚ ਦਿਵਾਲਿਆ ਕੋਡ ਬਿੱਲ ਅਤੇ ਵਪਾਰਕ ਅਦਾਲਤਾਂ (ਸੋਧ) ਬਿੱਲਾਂ ਨੂੰ ਪੇਸ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਮੌਨਸੂਨ ਇਜਲਾਸ ਦਾ ਅੱਜ ਆਖਰੀ ਦਿਨ ਹੈ।