ਰਾਸ਼ਟਰਪਤੀ ਕੋਵਿੰਦ ਨੇ ਆਜ਼ਾਦੀ ਘੁਲਾਟੀਆਂ ਦੇ ਸਨਮਾਨ ‘ਚ ‘ਐਟ ਹੋਮ ਰਿਸੈਪਸ਼ਨ’ ਦੀ ਕੀਤੀ ਮੇਜ਼ਬਾਨੀ

ਰਾਸ਼ਟਰਪਤੀ ਰਾਮਨਾਥ ਕੋਵਿਮਦ ਨੇ ਬੀਤੀ ਸ਼ਾਮ ਰਾਸ਼ਟਰਪਤੀ ਭਵਨ ਵਿਖੇ ਆਜ਼ਾਦੀ ਘੁਲਾਟੀਆਂ ਦੇ ਸਨਮਾਨ ‘ਚ ਐਟ ਹੋਮ ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ।ਇਹ ਸਮਾਗਮ ਬਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਮੌਕੇ ਆਯੋਜਿਤ ਕੀਤਾ ਗਿਆ ਸੀ।
ਰਾਸ਼ਟਰਪਤੀ ਕੋਵਿੰਦ ਨੇ ਦੇਸ਼ ਭਰ ‘ਚੋਂ 86 ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਿਆ ਜਾ ਸਕਦਾ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਜ਼ਾਦੀ ਘੁਲਾਟੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਟਵੀਟ ਕਰਦਿਆ ਕਿਹਾ ਕਿ ਅਸੀਂ ਸਾਰੇ  ਇੰਨਾਂ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹਾਂ।
ਇਸ ਸਮਾਗਮ ‘ਚ ਸਾਬਕਾ ਪੀਐਮ ਮਨਮੋਹਨ ਸਿੰਘ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਹਸਤੀਆਂ ਨੇ ਵੀ ਸ਼ਿਰਕਤ ਕੀਤੀ।