ਸਰਕਾਰ ਦੇਸ਼ ਦੇ ਗ੍ਰਾਮੀਣ ਵਿਕਾਸ ‘ਤੇ ਧਿਆਨ ਕਰ ਰਹੀ ਹੈ ਕੇਂਦਰਿਤ: ਨਰੇਂਦਰ ਸਿੰਘ ਤੋਮਰ

ਗ੍ਰਾਮੀਣ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਦੇਸ਼ ਦੇ ਪਿੰਡਾਂ ਦੇ ਵਿਕਾਸ ‘ਤੇ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਨੇ ਇਸ ਬਾਰੇ ਨਵੀਂ ਦਿੱਲੀ ਵਿਖੇ ਆਪਣੇ ਮੰਤਰਾਲੇ ਅਧੀਨ ਵੱਖ-ਵੱਖ ਸਕੀਮਾਂ ਲਈ ਕੌਮੀ ਪੁਰਸਕਾਰ ਵੰਡ ਸਮਾਰੋਹ ਦੌਰਾਨ ਦੱਸਿਆ ਹੈ।
ਸ਼੍ਰੀ ਤੋਮਰ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਨਾਲ ਪਿੰਡਾਂ ਨੂੰ ਜੋੜਨ ਲਈ ਸੜਕਾਂ ਦਾ ਨਿਰਮਾਣ ਹੋ ਰਿਹਾ ਹੈ ਅਤੇ ਕੇਂਦਰ ਵੱਲੋਂ ਪਿੰਡਾਂ ਵਿੱਚ ਉਚਿੱਤ ਸਿਹਤ ਸੰਭਾਲ ਸੇਵਾਵਾਂ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਮੰਤਰੀ ਨੇ ਇਹ ਵੀ ਕਿਹਾ ਕਿ ਮਗਨਰੇਗਾ ਤਹਿਤ ਵਧੇਰੇ ਰੁਜ਼ਗਾਰ ਦੇ ਮੌਕੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗਰੀਬਾਂ ਲਈ ਵੱਡੀ ਗਿਣਤੀ ਵਿੱਚ ਘਰ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਪੇਂਡੂ ਵਿਕਾਸ ਮੰਤਰਾਲੇ ਦੀਆਂ ਵੱਖ ਵੱਖ ਸਕੀਮਾਂ ਲਈ 236 ਲੋਕਾਂ ਨੂੰ ਪੁਰਸਕਾਰ ਦਿੱਤੇ ਹਨ।