ਪਾਕਿਸਤਾਨ ਨੇ 18 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਪਾਕਿਸਤਾਨੀ ਅਧਿਕਾਰੀਆਂ ਨੇ 18 ਭਾਰਤੀ ਮਛੇਰਿਆਂ ਨੂੰ ਆਪਣੀ ਸਮੁੰਦਰੀ ਸੀਮਾ ਦੇ ਅੰਦਰ ਮੱਛੀ ਫੜਨ ਦਾ ਦੋਸ਼ ਲਾ ਕੇ ਗ੍ਰਿਫ਼ਤਾਰ ਕਰ ਲਿਆ ਹੈ।

ਕਰਾਚੀ ਵਿੱਚ ਇੱਕ ਅਧਿਕਾਰੀ ਨੇ ਦੱਸਿਆ ਕਿ ਮਛੇਰਿਆਂ ਨੂੰ ਮੰਗਲਵਾਰ ਨੂੰ ਪਾਕਿਸਤਾਨੀ ਸਮੁੰਦਰੀ ਸੁਰੱਖਿਆ ਏਜੰਸੀ (ਪੀ.ਐੱਮ.ਐੱਸ.ਏ.) ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਅੱਜ ਨਿਆਂਇਕ ਮੈਜਿਸਟ੍ਰੇਟ ਦੇ ਸਾਹਮਣੇ ਪੁਲਿਸ ਦੁਆਰਾ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤੀ ਮਛੇਰਿਆਂ ਦੀਆਂ ਦੋ ਕਿਸ਼ਤੀਆਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।