ਬੰਗਲਾਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਇਲਾਜ ਮਗਰੋਂ ਮੁੜ ਜੇਲ੍ਹ ਵਿਚ ਪਹੁੰਚੇ

ਢਾਕਾ ਦੇ ਇਕ ਹਸਪਤਾਲ ਵਿਚ ਇਕ ਮਹੀਨੇ ਦੇ ਇਲਾਜ ਤੋਂ ਬਾਅਦ ਬੰਗਲਾਦੇਸ਼ ਦੇ ਅਧਿਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਮੁੜ ਜੇਲ੍ਹ ਭੇਜ ਦਿੱਤਾ। ਇਕ ਅਧਿਕਾਰੀ ਨੇ ਕਿਹਾ ਕਿ 6 ਅਕਤੂਬਰ ਨੂੰ ਹਸਪਤਾਲ ਦਾਖਲ ਕਰਵਾਏ ਜਾਣ ਦੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਖਾਲਿਦਾ ਜ਼ਿਆ ਨੂੰ ਵਿਸ਼ੇਸ਼ ਸਰਕਾਰੀ ਹਸਪਤਾਲ ਵਿਚ ਭੇਜਿਆ ਗਿਆ ਸੀ। ਗ੍ਰਹਿ ਮੰਤਰੀ ਅਸਦੁਜਸਮਨ ਖਾਨ ਕਮਲ ਨੇ ਕਿਹਾ ਕਿ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਗੌਰਤਲਬ ਹੈ ਕਿ ਜ਼ਿਆ 10 ਸਾਲ ਕੈਦ ਦੀ ਸਜ਼ਾ ਕੱਟ ਰਹੀ ਸੀ, ਜਦੋਂ ਕਿ ਉਸ ਨੂੰ ਵੱਖ-ਵੱਖ ਬਿਮਾਰੀਆਂ ਕਾਰਨ ਇਲਾਜ ਲਈ ਬੀ.ਐਸ,ਐਮ.ਐਮ.ਯੂ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।