ਭਾਰਤ, ਭੂਟਾਨ ਚੰਗੇ ਵਪਾਰ ਅਤੇ ਆਰਥਿਕ ਸਬੰਧਾਂ ਲਈ ਚੰਗੇ ਸੰਪਰਕ ਬਣਾਉਣ ‘ਤੇ ਕਰ ਰਿਹਾ ਹੈ ਕੰਮ: ਵਿਦੇਸ਼ ਸਕੱਤਰ

ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਬਿਹਤਰ ਵਪਾਰ ਅਤੇ ਆਰਥਿਕ ਸਬੰਧਾਂ ਲਈ ਸੰਪਰਕ ਬਿਹਤਰ ਬਣਾਉਣ ‘ਤੇ ਕੰਮ ਕਰ ਰਹੇ ਹਨ।
ਉਨ੍ਹਾਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਭਾਰਤ-ਭੂਟਾਨ ਸਬੰਧਾਂ ਬਾਰੇ ਇਕ ਕਾਨਫਰੰਸ ਨੂੰ ਸੰਬੋਧਨ ਕੀਤਾ।
ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਕਈ ਯੋਜਨਾਬੱਧ ਪ੍ਰਾਜੈਕਟਾਂ ‘ਤੇ ਕੰਮ ਕਰ ਰਹੇ ਹਨ, ਜੋ ਦੋਵੇਂ ਦੇਸ਼ਾਂ ਲਈ ਲਾਭਦਾਇਕ ਹੋਣਗੇ।