ਪ੍ਰਧਾਨ ਮੰਤਰੀ ਮੋਦੀ ਨੇ ਜੰਮੂ-ਕਸ਼ਮੀਰ ਦੇ ਨਵੇਂ ਚੁਣੇ ਸਰਪੰਚਾਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਗ੍ਰਾਸਰੂਟ ਸੰਸਥਾਵਾਂ ਦਾ ਸ਼ਕਤੀਕਰਨ ਜੰਮੂ ਅਤੇ ਕਸ਼ਮੀਰ ਦੇ ਸਥਾਨਕ ਲੋਕਾਂ ਦੇ ਅਧਿਕਾਰਾਂ ਅਤੇ ਵਿਕਾਸ ਨੂੰ ਸੁਰੱਖਿਅਤ ਕਰਨ ਅਤੇ ਹਿੰਸਾ ਤੋਂ ਦੂਰ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਹੈ।

ਸ਼੍ਰੀ ਮੋਦੀ ਨੇ ਦੱਸਿਆ ਕਿ ਪੰਚਾਇਤਾਂ ਦੇ ਨਵੇਂ ਚੁਣੇ 48 ਸਰਪੰਚਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਚ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਸ਼੍ਰੀ ਮੋਦੀ ਨੇ  ਉਨ੍ਹਾਂ ਨੂੰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਹੱਲਾਸ਼ੇਰੀ ਦਿੱਤੀ। ਸ਼੍ਰੀ ਮੋਦੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਰਾਜ ਦੇ ਕਲਿਆਣ ਲਈ ਸਥਾਨਕ ਸਰਕਾਰ ਦੇ     ਨੁਮਾਇੰਦਿਆਂ ਨਾਲ ਮੋਢੇ ਨਾਲ ਮੋਢਾ ਜੋੜ੍ਹਕੇ ਖੜ੍ਹੇਗੀ।

ਉਨ੍ਹਾਂ ਨੇ ਵਫਦ ਦੇ ਮੈਂਬਰਾਂ ਨੂੰ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਨੇ ਧਮਕੀਆਂ ਮਿਲਣ ਦੇ ਬਾਵਜੂਦ ਵੀ ਸਥਾਨਕ ਪ੍ਰਤੀਨਿਧੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਉਨ੍ਹਾਂ ਦੁਆਰਾ ਦਿਖਾਈ ਜਾਣ ਵਾਲੀ ਹਿੰਮਤ ਲਈ ਵਧਾਈ ਦਿੱਤੀ।

ਉਨ੍ਹਾਂ ਨੇ ਉਨ੍ਹਾਂ ਨੂੰ ਪੰਚਾਇਤੀ ਰਾਜ ਮਾਡਲ ਨੂੰ ਸਫਲ ਬਣਾਉਣ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਅਤੇ ਸ਼ਿਕਾਇਤਾਂ ਪ੍ਰਤੀ ਪ੍ਰਤੀਕਿਰਿਆ ਦੇਣ ਲਈ ਸਰਕਾਰ ਵਲੋਂ ਪੂਰੀ ਹਮਾਇਤ ਦਾ ਭਰੋਸਾ ਦਿਵਾਇਆ।