ਅਯੁੱਧਿਆ ਕੇਸ: ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਨੇ ਸੁਣਵਾਈ ਕੀਤੀ ਸ਼ੁਰੂ 

ਅੱਜ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਦੇ ਮੁੱਖ ਜ਼ਮੀਨੀ ਵਿਵਾਦ ਕੇਸ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬੈਂਚ ਵਿੱਚ ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਐਸ.ਏ. ਬੋਬਦੇ, ਐਨ.ਵੀ. ਰਮਨ, ਯੂ.ਯੂ ਲਲਿਤ ਅਤੇ ਡੀ.ਵਾਈ. ਚੰਦਰਚੂਦ ਸ਼ਾਮਲ ਹੋਣਗੇ। ਅਲਾਹਾਬਾਦ ਹਾਈ ਕੋਰਟ ਦੇ 2010 ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਵਿੱਚ 14 ਅਪੀਲਾਂ ਦਾਇਰ ਕੀਤੀਆਂ ਗਈਆਂ ਹਨ। ਇਸ ਸਮੇਂ ਹਾਈ ਕੋਰਟ ਨੇ ਹੁਕਮ ਦਿੱਤਾ ਸੀ ਕਿ 2.77 ਏਕੜ ਜ਼ਮੀਨ ਨੂੰ ਤਿੰਨ ਧਿਰਾਂ-ਸੁੰਨੀ ਵਕਫ਼ ਬੋਰਡ, ਨਿਰਮੋਹੀ ਅਖਾੜਾ ਅਤੇ ਰਾਮ ਲੱਲਾ, ਵਿੱਚ ਬਰਾਬਰ ਵੰਡਿਆ ਜਾਵੇ।
ਅਯੁੱਧਿਆ ਵਿੱਚ ਵਿਵਾਦਿਤ ਸਥਾਨ ‘ਤੇ ਵੱਖ ਵੱਖ ਹਿੰਦੂਤਵ ਸੰਗਠਨ ਰਾਮ ਮੰਦਿਰ ਦੀ ਉਸਾਰੀ ਸ਼ੁਰੂ ਕਰਨ’ ਲਈ ਅਧਿਆਦੇਸ਼ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਹਾਲ ਹੀ ‘ਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਝਾਅ ਦਿੱਤਾ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਿਰ ‘ਤੇ ਅਧਿਆਦੇਸ਼ ਦੇ ਕਿਸੇ ਵੀ ਫੈਸਲੇ ਨੂੰ ਸਿਰਫ਼ ਨਿਆਂਇਕ ਪ੍ਰਕਿਰਿਆ ਦੇ ਪੂਰਾ ਹੋਣ ਤੋਂ ਬਾਅਦ ਲਾਗੂ ਕੀਤਾ ਜਾ ਸਕਦਾ ਹੈ।