ਪਾਕਿਸਤਾਨ ਨੂੰ ਭਾਰਤ ਵਿਰੁੱਧ ਅੱਤਵਾਦ ਨੂੰ ਸਪੌਂਸਰ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ: ਵਿਦੇਸ਼ ਮੰਤਰਾਲਾ

ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ‘ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਇੱਕ ਪਾਸੇ ਗੁਆਂਢੀ ਦੇਸ਼ ਇਸ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ  ਪਰ ਦੂਜੇ ਪਾਸੇ ਪਾਕਿਸਤਾਨ ਦੀ ਮੌਜੂਦਾ ਸਰਕਾਰ ਦੇ ਮੰਤਰੀ ਅੱਤਵਾਦੀ ਹਾਫਿਜ਼ ਸਈਦ ਨਾਲ ਮੁਲਾਕਾਤ ਕਰ ਰਹੇ ਹਨ। ਨਵੀਂ ਦਿੱਲੀ ਵਿੱਚ ਮੀਡੀਆ ਨੂੰ ਸੰਬੋਧਿਤ ਕਰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਾਬੰਦੀਸ਼ੁਦਾ ਦਹਿਸ਼ਤਗਰਦ ਜਥੇਬੰਦੀਆਂ ਨੂੰ ਪਾਕਿਸਤਾਨ ਤੋਂ ਮਦਦ ਮਿਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਪਹਿਲਾਂ ਅੱਤਵਾਦ ਸੰਗਠਨ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਭਾਰਤ ਵਿਰੁੱਧ ਅੱਤਵਾਦ ਨੂੰ ਸਪੌਂਸਰ ਕਰਨਾ ਬੰਦ ਕਰਨਾ ਚਾਹੀਦਾ ਹੈ। ਸ਼੍ਰੀ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦਾ ਦਾਅਵਾ ਹੈ ਕਿ ਉਹ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ ਜੋ ਬਿਲਕੁਲ ਖੋਖਲਾ ਹੈ। ਉਨ੍ਹਾਂ ਨੇ ਕਿਹਾ ਕਿ ਬਹੁਲਤਾ ਅਤੇ ਸਮਾਪਨ ‘ਤੇ ਭਾਰਤ ਨੂੰ ਲੈਕਚਰ ਦੇਣ ਵਾਲਾ ਪਾਕਿਸਤਾਨ ਵਿਸ਼ਵ ਦਾ ਆਖਰੀ ਦੇਸ਼ ਹੋਣਾ ਚਾਹੀਦਾ ਹੈ।