ਸੀਰੀਆ ਬੰਬ ਧਮਾਕੇ ਵਿੱਚ 11 ਦੀ ਮੌਤ

ਸੀਰੀਆ ਵਿੱਚ ਸ਼ੁੱਕਰਵਾਰ ਨੂੰ ਦੇਸ਼ ਦੇ ਪੱਛਮੀ ਇਲਾਕੇ ਵਿੱਚ ਅਲ-ਕਾਇਦਾ ਨਾਲ ਜੁੜੇ ਗੁੱਟ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ ਹਨ।

ਬ੍ਰਿਟੇਨ ਸਥਿਤ ਸੀਰਿਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਐਂਡ ਸਮਾਰਟ ਨਿਊਜ਼ ਏਜੰਸੀ ਦੇ ਇੱਕ ਕਰਮਚਾਰੀ ਨੇ ਦੱਸਿਆ ਹੈ ਕਿ ਇਹ ਧਮਾਕਾ ਵਿਦਰੋਹੀਆਂ ਦੇ ਕਬਜ਼ੇ ਵਾਲੇ ਸ਼ਹਿਰ ਇਦਲਿਬ ਦੇ ਦੱਖਣੀ ਕਿਨਾਰੇ ਉੱਤੇ ਹੋਇਆ।

ਅਲ-ਕਾਇਦਾ ਨਾਲ ਜੁੜੇ ਹਯਾਤ ਤਹਿਰੀਰ ਅਲ-ਸ਼ਾਮ ਦੇ ਮੈਂਬਰਾਂ ਨੇ ਇਦਲਿਬ ਸੂਬੇ ਅਤੇ ਆਸ-ਪਾਸ ਦੇ ਪੇਂਡੂ ਇਲਾਕਿਆਂ ਉੱਤੇ ਕਬਜ਼ਾ ਕਰ ਲਿਆ। ਆਬਜ਼ਰਵੇਟਰੀ ਨੇ ਕਿਹਾ ਕਿ ਧਮਾਕੇ ਵਿੱਚ 11 ਲੋਕ ਮਾਰੇ ਗਏ, ਜਿਨ੍ਹਾਂ ਵਿੱਚੋਂ ਸੱਤ ਹਯਾਤ ਤਹਿਰੀਰ ਅਲ-ਸ਼ਾਮ ਦੇ ਮੈਂਬਰ ਵੀ ਸ਼ਾਮਿਲ ਹਨ।