ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਅੰਗ ਹੈ : ਰਵੀਸ਼ ਕੁਮਾਰ

ਭਾਰਤ ਨੇ ਬੀਤੇ ਦਿਨ ਕਿਹਾ ਹੈ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਅੰਗ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੂਰਬੀ ਰਾਜਾਂ ਦੇ ਦੌਰੇ ਉੱਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬਿਆਨ ਦਾ ਜਵਾਨ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤੀ ਨੇਤਾ ਸਮੇਂ-ਸਮੇਂ ਤੇ ਅਰੁਣਾਚਲ ਪ੍ਰਦੇਸ਼ ਦਾ ਉਸੇ ਤਰ੍ਹਾਂ ਦੌਰਾ ਕਰਦੇ ਹਨ,ਜਿਵੇਂ ਉਹ ਭਾਰਤ ਦੇ ਹੋਰ ਹਿੱਸਿਆਂ ਦਾ ਦੌਰਾ ਕਰਦੇ ਹਨ।

ਉਨ੍ਹਾਂ ਨੇ ਕਿਹਾ ਕਿ ਕਈ ਮੌਕਿਆਂ ਉੱਤੇ ਇਸ ਹਾਲਤ ਤੋਂ ਚੀਨੀ ਪੱਖ ਨੂੰ ਜਾਣੂ ਕਰਾਇਆ ਗਿਆ ਹੈ।