ਸੰਸਦ ਦੇ ਕੇਂਦਰੀ ਹਾਲ ‘ਚ ਰਾਸ਼ਟਰਪਤੀ ਕੋਵਿੰਦ ਨੇ ਮਰਹੂਮ ਵਾਜਪਾਈ ਦੀ ਤਸਵੀਰ ਦੀ ਕੀਤੀ ਘੁੰਡ ਚੁਕਾਈ

ਸੰਸਦ ਦੇ ਕੇਂਦਰੀ ਹਾਲ ‘ਚ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਤਸਵੀਰ ਦੀ ਘੁੰਡ ਚੁਕਾਈ ਕੀਤੀ।ਇਸ ਮੌਕੇ ਉਪ ਰਾਸ਼ਟਰਪਤੀ ਐਮ.ਵੈਂਕਿਆ ਨਾਇਡੂ, ਪੀਐਮ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਅਤੇ ਵੱਖ-ਵੱਖ ਪਾਰਟੀਆਂ ਦੇ ਮੰਤਰੀ ਅਤੇ ਆਗੂ ਮੌਜੂਦ ਰਹੇ।
ਦੱਸਣਯੋਗ ਹੈ ਕਿ ਮਰਹੂਮ ਵਾਜਪਾਈ ਜੀ ਨੇ ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਹੋਣ ਦੀਆਂ ਸੇਵਾਵਾਂ ਨਿਭਾਈਆਂ ਹਨ।ਸਾਲ 2015 ‘ਚ ਉਨ੍ਹਾਂ ਨੂੰ ਭਾਰਤ ਰਤਨ ਪੁਰਸਕਾਰ ਨਾਲ ਵੀ ਨਿਵਾਜਿਆ ਗਿਆ ਸੀ।ਪਿਛਲੇ ਸਾਲ ਅਗਸਤ ਮਹੀਨੇ 93 ਸਾਲਾਂ ਵਾਜਪਾਈ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।