ਦੇਸ਼ ‘ਚ ਆਮ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਚੋਣ ਕਮਿਸ਼ਨਰ

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿਚ ਆਮ ਚੋਣਾਂ ਸਮੇਂ ਸਿਰ ਹੋਣਗੀਆਂ।

ਪਿਛਲੇ ਦੋ ਦਿਨਾਂ ਤੋਂ ਸੀ.ਈ.ਸੀ. ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਸੂਬੇ ‘ਚ ਚੋਣਾਂ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਸੀ।

ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰਾ ਦੇ ਨਾਲ ਮੁੱਖ ਚੋਣ ਕਮਿਸ਼ਨਰ ਲਖਨਊ ‘ਚ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ।

ਸ੍ਰੀ ਅਰੋੜਾ ਨੇ ਕਿਹਾ ਕਿ ਚੋਣ ਕਮਿਸ਼ਨ ਮੁਕਤ, ਨਿਰਪੱਖ ਤੇ ਸ਼ਾਂਤਮਈ ਚੋਣਾਂ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਸਾਰੇ ਪੋਲਿੰਗ ਕੇਂਦਰਾਂ ਨੂੰ ਵੀ.ਵੀ.ਪੀ.ਏ.ਟੀ.-ਈ.ਵੀ.ਐਮ. ਮਸ਼ੀਨਾਂ ਨਾਲ ਮਿਲਾਇਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਨੇ ਸੀ-ਵਿਜੀਲ ਐਪ ਦੀ ਸ਼ੁਰੂਆਤ ਕੀਤੀ ਤਾਂ ਜੋ ਕੋਈ ਵੀ ਨਾਗਰਿਕ, ਜਿਸ ਦਾ ਨਾਮ ਗੁਪਤ ਰੱਖਿਆ ਜਾਵੇ, ਆਪਣੀ ਚੋਣ-ਸੰਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦਾ ਹੈ।