ਹਾਰਦਿਕ ਪਟੇਲ ਕਾਂਗਰਸ ‘ਚ ਸ਼ਾਮਿਲ

ਪਾਟੀਦਰ ਰਾਖਵਾਂਕਰਨ ਅੰਦਪਲਨ ਦੇ ਆਗੂ ਹਾਰਦਿਕ ਪਟੇਲ ਬੀਤੇ ਦਿਨ ਕਾਂਗਰਸ ‘ਚ ਸ਼ਾਮਿਲ ਹੋ ਗਏ।ਇਸ ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਯੂ.ਪੀ.ਏ. ਦੀ ਮੁੱਕੀ ਸੋਨੀਆ ਗਾਂਧੀ ਵੀ ਮੌਜੂਦ ਸਨ।ਗਾਂਧੀਨਗਰ ‘ਚ ਆਯੋਜਿਤ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪਟੇਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਗਰਮ ਰਾਜਨੀਤੀ ‘ਚ ਪ੍ਰਵੇਸ਼ ਕਰਨ ਦੇ ਆਪਣੇ ਫ਼ੈਸਲੇ ਨੂੰ ਸਹੀ ਦੱਸਦਿਆਂ ਕਿਹਾ ਕਿ ਉਹ ਹੁਣ ਗੁਜਰਾਤ ਦੇ ਲੋਕਾਂ ਲਈ ਵਧੀਆ ਤਰੀਕੇ ਨਾਲ ਕੰਮ ਕਰ ਸਕਣਗੇ।