ਬੋਇੰਗ 737 ਮੈਕਸ ਹਵਾਈ ਜਹਾਜ਼ਾਂ ਦੀ ਭਾਰਤੀ ਹਵਾਈ ਖੇਤਰ ‘ਚ ਦਾਖਲ ਹੋਣ ‘ਤੇ ਲੱਗੀ ਰੋਕ

ਸਰਕਾਰ ਨੇ ਬੋਇੰਗ 737 ਮੈਕਸ ਹਵਾਈ ਜਹਾਜ਼ਾਂ ਦੀ ਭਾਰਤੀ ਹਵਾਈ ਖੇਤਰ ‘ਚ ਦਾਖਲੇ ‘ਤੇ ਰੋਕ ਲਗਾ ਦਿੱਤੀ ਹੈ। ਬੀਤੇ ਦਿਨ ਇਸ ਸਬੰਧੀ ਐਲਾਨ ਕੀਤਾ ਗਿਆ।ਦੱਸਣਯੋਗ ਹੈ ਕਿ ਬੀਤੇ ਐਤਵਾਰ ਇਥੋਪੀਆ 737 ਮੈਕਸ 8 ਜਵਾਈ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਧ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਅਜਿਹਾ ਕਦਮ ਚੁੱਕਿਆ ਗਿਆ ਹੈ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਬੋਇੰਗ 737 ਮੈਕਸ 8  ਨੂੰ ਬੁੱਧਵਾਰ ਸ਼ਾਮ 4 ਵਜੇ ਤੋਂ ਬਾਅਦ ਭਾਰਤੀ ਹਵਾਈ ਖੇਤਰ ‘ਚ ਪ੍ਰਵੇਸ਼ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।