ਜੰਮੂ-ਕਸ਼ਮੀਰ: ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਵੱਲੋਂ ਗਠਿਤ ਵਿਸ਼ੇਸ਼ ਨਿਗਰਾਨਾਂ ਦੀ ਟੀਮ ਨਾਲ ਕੀਤੀ ਬੈਠਕ

 ਸ੍ਰੀਨਗਰ ਵਿਖੇ ਕਾਂਗਰਸ, ਪੀ.ਡੀ.ਪੀ. ਅਤੇ ਹੋਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਨਿਯੁਕਤ ਵਿਸ਼ੇਸ਼ ਨਿਗਰਾਨਾਂ ਦੀ ਟੀਮ ਨਾਲ ਬੈਠਕ ਕੀਤੀ।ਨੈਸ਼ਨਲ ਕਾਨਫਰੰਸ ਨੇ ਇਸ ਟੀਮ ਨਾਲ ਮੁਲਾਕਾਤ ਨਹੀਂ ਕੀਤੀ।
ਦਰਅਸਲ ਭਾਰਤੀ ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਸਬੰਧੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਸ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ।
ਵਿਸ਼ੇਸ਼ ਟੀਮ ਨੇ ਸੁਰੱਖਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਹੋਰ ਸਬੰਧਿਤ ਧਿਰਾਂ ਨਾਲ ਵੀ ਮੁਲਾਕਾਤ ਕੀਤੀ।