ਜਨਾਬ ਸ਼ਰੀਫ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 26 ਮਾਰਚ ਤੱਕ ਮੁਲਤਵੀ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਬੀਤੇ ਦਿਨ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ  ਮੈਡੀਕਲ ਅਧਾਰ ‘ਤੇ ਜਮਾਨਤ ਅਰਜ਼ੀ ਦੀ ਸੁਣਵਾਈ 26 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ।
ਜਨਾਬ ਸ਼ਰੀਫ ਨੇ 25 ਫਰਵਰੀ ਨੂੰ ਇਸਲਾਮਾਬਾਦ ਹਾਈ ਕੋਰਟ ਵੱਲੋਂ  ਜ਼ਮਾਨਤ ਅਰਜ਼ੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ 6 ਮਾਰਚ ਨੂੰ ਸੁਰੀਮ ਕੋਰਟ ਦਾ ਦਰਵਾਜ਼ਾ ਖਟਖਟਾਇਆ ਸੀ।
ਬੀਤੇ ਦਿਨ ਦੀ ਸੁਣਵਾਈ ਦੌਰਾਨ ਚੀਫ ਜਸਟਿਸ ਅਸਿਫ ਸਾਇਦ ਖੋਸਾ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਕੌਮੀ ਜਵਾਬਦੇਹੀ ਬਿਊਰੋ ਨੂੰ ਇੱਕ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ‘ਚ 26 ਮਾਰਚ ਤੱਕ ਆਪਣਾ ਜਵਾਬ ਪੇਸ਼ ਕਰਨ ਲਈ ਕਿਹਾ ਹੈ।