ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੁੱਠਭੇੜ ਦੌਰਾਨ ਦੋ ਅੱਤਵਾਦੀ ਢੇਰ

ਸ਼ਨੀਵਾਰ ਸਵੇਰੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਗਹੰਡ ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਇੱਕ ਸੰਯੁਕਤ ਟੀਮ ਦੇ ਨਾਲ ਹੋਈ ਗੋਲੀਬਾਰੀ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ।

ਸੁਰੱਖਿਆ ਸੂਤਰਾਂ ਨੇ ਕਿਹਾ ਹੈ ਕਿ ਅੱਤਵਾਦੀਆਂ ਦੇ ਨਾਲ ਚੱਲ ਰਹੀ ਮੁੱਠਭੇੜ ਵਿੱਚ ਵਿੱਚ ਹਾਲੇ ਤੱਕ ਦੋ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਹਥਿਆਰਾਂ ਦਾ ਜਖੀਰਾ ਵੀ ਬਰਾਮਦ ਕੀਤਾ ਗਿਆ ਹੈ।