ਜੰਮੂ-ਕਸ਼ਮੀਰ: ਪਾਕਿ ਸੈਨਿਕਾਂ ਵੱਲੋਂ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਜੰਗਬੰਦੀ ਦੀ ਉਲੰਘਣਾ

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਸੈਨਿਕਾਂ ਵੱਲੋਂ ਬੀਤੇ ਦਿਨ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ।ਪਾਕਿ ਫੌਜ ਵੱਲੋਂ ਭਾਰਤੀ ਅਗਾਂਉਂ ਪੋਸਟਾਂ ‘ਤੇ ਗੋਲੀਬਾਰੀ ਕੀਤੀ ਗਈ।
ਰੱਖਿਆ ਬੁਲਾਰੇ ਨੇ ਕਿਹਾ ਹੈ ਕਿ ਪਾਕਿਸਤਾਨੀ ਸੈਨਿਕਾਂ ਵੱਲੋਂ ਨਸ਼ਿਹਰਾ ਸੈਕਟਰ ‘ਚ ਪੈਂਦੀਆਂ ਭਾਰਤੀ ਪੋਸਟਾਂ ਨੂੰ ਨਿਸ਼ਾਨਾ ਬਣਾ ਕੇ ਸੋਮਵਾਰ ਨੂੰ ਗੋਲੀਬਾਰੀ ਕੀਤੀ ਗਈ।ਹਾਂਲਾਕਿ ਭਾਰਤੀ ਸੈਨਿਕਾਂ ਵੱਲੋਂ ਵੀ ਢੁਕਵਾਂ ਜਵਾਬ ਦਿੱਤਾ ਗਿਆ ਹੈ।ਖ਼ਬਰ ਲਿਖੇ ਜਾਣ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਸੀ।